Friday, March 20, 2026

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬੁੱਧਵਾਰ

ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸਮੁਚੀ ਮਾਨਵਤਾ ਦੇ ਧਾਰਮਕ ਵਿਸ਼ਵਾਸ ਦੀ ਆਜ਼ਾਦੀ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 27 ਅਪ੍ਰੈਲ ਸ਼ਾਮ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਭਾਈ ਜੀਵਨ ਸਿੰਘ (ਲੁਧਿਆਣਾ), ਭਾਈ ਅਮਨਦੀਪ ਸਿੰਘ (ਅੰਮ੍ਰਿਤਸਰ), ਭਾਈ ਗੁਰਦੇਵ ਸਿੰਘ (ਆਸਟ੍ਰੇਲੀਆ) ਅਤੇ ਭਾਈ ਚਮਨਜੀਤ ਸਿੰਘ (ਦਿੱਲੀ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਨਾਮ ਸਿੰਘ ਅਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਗੁਰ ਸ਼ਬਦ ਦੀ ਕਥਾ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਸ਼ਹਾਦਤ ਦੇ ਸੰਬੰਧ ਵਿਚ ਵਿਸਥਾਰ ਨਾਲ ਸੰਗਤਾਂ ਨੂੰ ਜਾਣੂ ਕਰਵਾਉਣਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply