Tuesday, June 30, 2026

ਤੈ੍ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਕਵੀਸ਼ਰੀ ਮੁਕਾਬਲੇ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਅਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਸਥਾਨਕ ਤੈ੍-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਮਾਤਾ ਗੁਜ਼ਰੀ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਦੂਸਰੇ ਖ਼ਾਲਸਾਈ ਯੁਵਕ ਮੇਲੇ ਦੌਰਾਨ ਕਵੀਸ਼ਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।  ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਦੂਸਰੇ ਖ਼ਾਲਸਾਈ ਯੁਵਕ ਮੇਲੇ ਵਿੱਚ ਲੱਗਭਗ 40 ਕਾਲਜਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ, ਜਿਸ ਵਿੱਚ ਤੈ੍ਰ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੂੰ ਕਵੀਸ਼ਰੀ ਮੁਕਾਬਲੇ ਵਿੱਚ ‘ਭਾਈ ਸੋਹਣ ਸਿੰਘ ਸੀਤਲ ਯਾਦਗਾਰੀ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਇਸ ਸਮੇਂ ਪ੍ਰਿੰਸੀਪਲ ਜਤਿੰਦਰ ਕੌਰ ਨੇ ਜੇਤੂ ਟੀਮ ਤੇ ਕਾਲਜ ਦੇ ਸਟਾਫ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਕੇ ਕਾਲਜ, ਅਧਿਆਪਕਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰੋ. ਗੁਰਜੰਟ ਸਿੰਘ ਇੰਚਾਰਜ ਵੀ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply