ਨਵੀਂ ਦਿੱਲੀ, 12 ਮਈ (ਅੰਮ੍ਰਿਤ ਲਾਲ ਮੰਨਣ)- ਸਾਹਿਬੇ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਪੰਥ ਦੇ ਥਾਪੇ ਗਏ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਸ਼ਹੀਦੀ ਸਥਾਨ ਮਹਿਰੌਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥ ਪ੍ਰਸਿੱਧ ਰਾਗੀ ਜੱਥੇ ਭਾਈ ਮਨਪ੍ਰੀਤ ਸਿੰਘ ਜੀ ਕਾਨਪੂਰੀ, ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜੂਰੀ ਰਾਗੀ ਜੱਥੇ ਭਾਈ ਦਲੇਰ ਸਿੰਘ ਜੀ, ਭਾਈ ਅਰੂਣਪਾਲ ਸਿੰਘ ਜੀ ਤੇ ਭਾਈ ਲਖਬੀਰ ਸਿੰਘ ਜੀ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਇਸ ਮੌਕੇ ਕਮੇਟੀ ਵੱਲੋਂ ਨਵੀਂ ਪਨੀਰੀ ਨੂੰ ਆਪਣੇ ਵੱਡਮੁਲੇ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਹਰੇ ਕਾਰਜਾਂ ਦਾ ਖੁਲਾਸਾ ਕਰਦੇ ਹੋਏ ਦਾਅਵਾ ਕੀਤਾ ਕਿ ਬੀਤੇ 14 ਮਹੀਨਿਆਂ ‘ਚ ਕਮੇਟੀ ਦੀ ਸੇਵਾ ਦੌਰਾਨ ਸਿੱਖ ਧਰਮ ਨਾਲ ਸੰਬੰਧਿਤ ਸਾਰੇ ਦਿਹਾੜਿਆਂ ਤੇ ਗੁਰਮਤਿ ਸਮਾਗਮ ਕਰਵਾਉਣ ਨਾਲ ਕੌਮ ਵਿਚ ਧਰਮ ਪ੍ਰਚਾਰ ਦੀ ਲਹਿਰ ਪ੍ਰਚੰਡ ਹੋਣ ਦੇ ਨਾਲ ਹੀ ਸੰਗਤ ਨੂੰ ਗਿਆਨ ਪ੍ਰਾਪਤੀ ਦਾ ਵੀ ਇਕ ਨਵਾਂ ਜ਼ਰੀਆ ਮਿਲਿਆ ਹੈ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਗੁਰਵਿੰਦਰਪਾਲ ਸਿੰਘ ਤੇ ਅਕਾਲੀ ਆਗੂ ਮਨਜੀਤ ਸਿੰਘ ਔਲਖ ਵੱਲੋਂ ਉੱਘੇ ਸਿੱਖ ਖੋਜਕਾਰ ਭਾਈ ਸੋਹਨ ਸਿੰਘ ਖਾਲਸਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ
ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …