ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਦੀਆਂ ਸਾਰੀਆਂ 56 ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 392743 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 211.64 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 64713 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 83069 ਮੀਟ੍ਰਿਕ ਟਨ, ਪਨਸਪ ਵੱਲੋਂ 99129 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 40637 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 51790 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 45270 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 8135 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਦਾਇਤ ਕੀਤੀ ਕਿ ਉਹ ਕਣਕ ਦੀ ਕਟਾਈ ਤੋਂ ਬਾਅਦ ਇਸ ਦੇ ਨਾੜ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਲਾਗਲੀਆਂ ਫ਼ਸਲਾਂ, ਘਰਾਂ, ਦਰਖ਼ਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਉਥੇ ਇਸ ਨਾਲ ਕਾਫੀ ਮਾਲੀ/ਜਾਨੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਨਜੀਵਨ ਪ੍ਰਭਾਵਿਤ ਹੁੰਦਾ ਹੈ ਅਤੇ ਵਾਤਾਵਰਨ ਵੀ ਗੰਧਲਾ ਹੁੰਦਾ ਹੈ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media