ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਰਾਜ ਵਿਚ ਪਲਸ ਪੋਲੀਓ ਦੀ ਤਰਜ਼ ‘ਤੇ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 28 ਅਪ੍ਰੈਲ ਨੂੰ ਡੀ-ਵਾਰਮਿੰਗ ਦਿਨ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਨ ਸਾਰੇ ਸਕੂਲਾਂ ਤੇ ਆਂਗਵਾੜੀ ਕੇਂਦਰਾਂ ਵਿਚ ਪੜ੍ਹਦੇ ਬੱਚੇ, ਜਿਨ੍ਹਾਂ ਦੀ ਉਮਰ 1 ਸਾਲ ਤੋਂ 19 ਸਾਲ ਤੱਕ ਹੈ, ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾਉਣ ਲਈ ਮੁਫਤ ਦਵਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਜੈ ਸਿੰਘ ਨੇ ਦੱਸਿਆ ਕਿ ਇਸ ਦਿਨ ਨੌਸ਼ਹਿਰਾ ਵਿਖੇ ਜ਼ਿਲ੍ਹਾ ਪੱਧਰ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜਿਆਂ ਕਾਰਨ ਬੱਚੇ ਦਾ ਮਾਨਸਿਕ ਤੇ ਸਰੀਰਕ ਵਿਕਾਸ ਰੁਕ ਜਾਂਦਾ ਹੈ ਅਤੇ ਖੂਨ ਦੀ ਕਮੀ ਆ ਜਾਂਦੀ ਹੈ, ਬੱਚਾ ਆਪਣੇ ਆਪ ਨੂੰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਅਤੇ ਪੜ੍ਹਨ-ਲਿਖਣ ਜਾਂ ਖੇਡਣ ਵਿਚ ਵੀ ਦਿਲਚਸਪੀ ਨਹੀਂ ਲੈਂਦਾ। ਉਨ੍ਹਾਂ ਦੱਸਿਆ ਕਿ ਆਮ ਤੌਰ ‘ਤੇ ਹਰੇਕ ਬੱਚੇ ਵਿਚ ਪੇਟ ਦੇ ਕੀੜਿਆਂ ਦੀ ਸ਼ਿਕਾਇਤ ਹੁੰਦੀ ਹੈ, ਪਰ ਕਈ ਵਾਰ ਅਣਗਿਹਲੀ ਕਾਰਨ ਮਾਪੇ ਇਸ ਪਾਸੇ ਧਿਆਨ ਨਹੀਂ ਦਿੰਦੇ। ਇਸ ਲਈ ਸਰਕਾਰ ਨੇ ਇਕ ਦਿਨ ਡੀ-ਵਾਰਮਿੰਗ ਨੂੰ ਕੇਂਦਰਤ ਕਰਦੇ ਹੋਏ ਸਾਰੇ ਬੱਚਿਆਂ ਨੂੰ ਇਸ ਤੋਂ ਬਚਣ ਲਈ ਦਵਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ। ਉਨਾਂ ਦੱਸਿਆ ਕਿ ਇਸ ਦਿਨ ਸਾਰੇ ਕੇਂਦਰਾਂ ‘ਤੇ ਜਿੱਥੇ ਬੱਚਿਆਂ ਨੂੰ ਦਵਾਈ ਦਿੱਤੀ ਜਾਵੇਗੀ, ਉਥੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਣ ਲਈ ਮੁੱਢਲੇ ਗੁਰ ਵੀ ਦਿੱਤੇ ਜਾਣਗੇ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media