Monday, November 9, 2026

ਸਿਹਤ ਮੰਤਰੀ ਜਿਆਣੀ ਨੇ ਚਾਰ ਜ਼ਿਲ੍ਹਿਆਂ ਲਈ ਜਾਗਰੂਕਤਾ ਵੈਨਾਂ ਕੀਤੀਆਂ ਰਵਾਨਾ

PPN2604201604ਫਾਜ਼ਿਲਕਾ, 21 ਅਪ੍ਰੈਲ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਪਿੰਡ ਕਟੈਹੜਾ ਤੋਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਸਹਿਯੋਗ ਨਾਲ ‘ਸੇਵ ਦਾ ਚਿਲਡਰਨ’ ਸੰਸਥਾ ਅਤੇ ‘ਸੁਸਾਇਟੀ ਫਾਰ ਆਲ ਰਾਉਂਡ ਡਿਵੈਲਪਮੈਂਟ’ ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿਚ ਬਾਲ ਅਧਿਕਾਰਾਂ ਪ੍ਰਤੀ ਚੇਤਨਾ ਪੈਦਾ ਕਰਨ ਲਈ ਆਰੰਭੀ ਜਾਣ ਵਾਲੀ ਮੁਹਿੰਮ ਲਈ ਜਾਗਰੂਕਤਾਂ ਵੈਨਾਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮੂਹ ਹਾਜਰੀਨ ਨੂੰ ਬਾਲ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨ ਲਈ ਸਹੂੰ ਵੀ ਚੁਕਾਈ।
ਇਸ ਮੌਕੇ ਆਪਣੇ ਸੰਬੋਧਨ ਵਿਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਸਮਾਜ ਵਿਚ ਨਾਗਰਿਕਾਂ ਦੇ ਸਰੀਰਕ ਤੌਰ ਤੇ ਸਿਹਤਮੰਦ ਹੋਣ ਦੇ ਨਾਲ ਨਾਲ ਮਾਨਸਿਕ ਤੌਰ ਤੇ ਵੀ ਸਿਹਤਮੰਦ ਹੋਣਾ ਜਰੂਰੀ ਹੈ ਅਤੇ ਸਮਾਜ ਵਿਚ ਹਰ ਇਕ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਾਨੂੰ ਬੱਚਿਆਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨੀ ਚਾਹੀਦੀ ਹੈ ਅਤੇ ਇਹ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵੱਧਣ ਫੁੱਲਣ ਅਤੇ ਪੜਨ ਲਿੱਖਣ ਲਈ ਸਾਜਗਾਰ ਮਹੌਲ ਮਿਲੇ ਇਸ ਲਈ ਸਾਨੂੰ ਘਰ ਪਰਿਵਾਰ ਤੋਂ ਲੈ ਕੇ ਸਮਾਜਿਕ ਪੱਧਰ ਤੱਕ ਆਪਣੀ ਭੂੁਮਿਕਾ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਸਮਾਜਿਕ ਭਾਗੀਦਾਰੀ ਨਾਲ ਹੀ ਅਸੀਂ ਆਦਰਸ਼ ਸਮਾਜ ਸਿਰਜ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਮਾਜ ਵਿਚ ਜੋ ਗਲਤ ਹੋ ਰਿਹਾ ਹੋਵੇ ਉਸ ਖਿਲਾਫ ਅਵਾਜ ਉਠਾਉਣੀ ਚਾਹੀਦੀ ਹੈ। ਬੱਚਿਆਂ ਖਿਲਾਫ ਕੋਈ ਅਪਰਾਧ ਦਿਖਾਈ ਦੇਵੇ ਤਾਂ ਇਸ ਸਬੰਧੀ ਤੁਰੰਤ ਸ਼ਿਕਾਇਤ ਕੀਤੀ ਜਾਣੀ ਚਾਹੀਦੀ ਹੈ।
ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ ਨੇ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਕਮਿਸ਼ਨ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਕੋਲ ਬਾਲ ਅਧਿਕਾਰਾਂ ਦੀ ਉਲੰਘਣਾ ਹੋਣ ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਵੱਲੋਂ ਦੋਸ਼ੀਆਂ ਨੂੰ ਸੰਮਨ ਕਰਕੇ ਕਾਰਵਾਈ ਕੀਤੀ ਜਾਂਦੀ ਹੈ।
ਇਸ ਮੌਕੇ ਸੇਵ ਦਾ ਚਿਲਡਰਨ ਸੰਸਥਾਂ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਜਤਿਨ ਮੋਂਦਾਰ ਨੇ ਦੱਸਿਆ ਕਿ ਸੰਸਥਾ ਵੱਲੋਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਇਹ ਵੈਨਾਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਬਾਲ ਅਧਿਕਾਰਾਂ ਬਾਰੇ ਜਾਗਰੂਕ ਕਰਨਗੀਆਂ। ਸੁਸਾਇਟੀ ਫਾਰ ਆਲ ਰਾਉਂਡੇ ਡਿਵੈਲਪਮੈਂਟ ਦੇ ਜਨਰਲ ਸਕੱਤਰ ਸ੍ਰੀ ਸੁਧੀਰ ਭਟਨਾਗਰ ਨੇ ਸੰਸਥਾ ਵੱਲੋਂ ਜ਼ਿਲ੍ਹੇ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਵੀਰਪਾਲ ਕੌਰ, ਡਿਪਟੀ ਡਾਇਰੈਕਟਰ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਸ੍ਰੀ ਰਾਜਵਿੰਦਰ ਸਿੰਘ ਗਿੱਲ, ਡੀ.ਐਸ.ਪੀ. ਸ: ਗੁਰਭੇਜ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਐਚ.ਕੇ. ਦੰਦੀਵਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੀਤਾ ਰਾਮ ਸ਼ਰਮਾ, ਸ੍ਰੀ ਸੋਹਨ ਲਾਲ ਡੰਗਰ ਖੇੜਾ, ਸ੍ਰੀ ਬਲਜੀਤ ਸਹੋਤਾ ਆਦਿ ਵੀ ਹਾਜਰ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply