Saturday, July 25, 2026

ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਖਰੀਦ ਕੇਂਦਰਾਂ ‘ਤੇ 27184 ਮੀਟਰਿਕ ਟਨ ਕਣਕ ਦੀ ਕੀਤੀ ਖਰੀਦ

PPN2604201606ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਵੱਖ ਵੱਖ ਖਰੀਦ ਕੇਂਦਰਾਂ ਵਿੱਚ 25 ਅਪ੍ਰੈਲ ਤੱਕ 27184 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਉਨ੍ਹਾਂ (ਡਿਪਟੀ ਕਮਿਸ਼ਨਰ) ਦੇ ਦਫ਼ਤਰ ਵਿਖੇ ਵੱਖ-ਵੱਖ ਖਰੀਦ ਏਜੰਸੀਆਂ ਦੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਨ ਨੇ 11038 ਮੀਟਰਿਕ ਟਨ, ਮਾਰਕਫੈਡ ਨੇ 560 ਮੀਟਰਿਕ ਟਨ, ਪਨਸਪ ਨੇ 4959 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸਨ ਨੇ 4100 ਮੀਟਰਿਕ ਟਨ, ਪੰਜਾਬ ਐਗਰੋ ਨੇ 732 ਮੀਟਰਿਕ ਟਨ ਅਤੇ ਐਫ.ਸੀ.ਆਈ. ਨੇ 5695 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 4 ਕਰੋੜ 45 ਲੱਖ ਰੁਪਏ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ ਅਤੇ 7706 ਮੀਟਰਿਕ ਟਨ ਦੀ ਚੁਕਾਈ ਕਰ ਲਈ ਗਈ ਹੈ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਨਾਲੋ ਨਾਲ ਕਰਨ ਅਤੇ ਲਿਫਟਿੰਗ ਲਈ ਹੋਰ ਟ੍ਰਾਂਸਪੋਰਟ ਦਾ ਪ੍ਰਬੰਧ ਕਰਨ।ਉਨ੍ਹਾਂ ਨੇ ਕਣਕ ਦੀ ਖਰੀਦ ਕਰਨ ਲਈ ਡਿਊਟੀ ਤੇ ਲਗਾਏ ਗਏ ਕਰਮਚਾਰੀਆਂ ਨੂੰ ਸਖਤ ਹਿਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਕਿਸ਼ਾਨਾਂ ਨੂੰ ਕੋਈ ਮੁਸਕਿਲ ਪੇਸ ਨਾ ਆਵੇ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਸਾਫ ਅਤੇ ਸੁਕਾਅ ਕੇ ਲਿਆਉਣ ਤਾਂ ਜੋਂ ਉਨ੍ਹਾਂ ਨੂੰ ਮੰਡੀਆਂ ਵਿੱਚ ਜਿਆਦਾ ਸਮਾਂ ਨਾ ਰੁਕਣਾ ਪਵੇ। ਇਸ ਮੋਕੇ ਤੇ ਸਰਵਸ੍ਰੀ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਮੰਗਲ ਦਾਸ ਡੀ.ਐਫ.ਐਸ.ਸੀ. ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply