ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਰਾਮ ਲਾਲ ਸਾਬਕਾ ਵਿਧਾਇਕ ਨਰੋਟ ਮਹਿਰਾ (ਭੋਆ) ਜੋ ਬੀਤੇ ਦਿਨ ਸਵਰਗਵਾਸ ਹੋ ਗਏ ਸਨ ਦਾ ਅੱਜ ਪਠਾਨਕੋਟ ਸ਼ਮਸਾਨਘਾਟ ਵਿਖੇ ਸਰਕਾਰੀ ਸਨਮਾਨਾਂ ਅਤੇ ਧਾਰਮਿਕ ਰਸਮਾਂ ਨਾਲ ਅੰਤਿਮ ਸੰਸਕਾਰ ਦਿੱਤਾ ਗਿਆ। ਸ. ਪ੍ਰਕਾਸ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਅਤੇ ਸ. ਬਿਕਰਮ ਸਿੰਘ ਮਜੀਠੀਆ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਸ੍ਰੀ ਰਾਮ ਲਾਲ ਸਾਬਕਾ ਵਿਧਾਇਕ ਦੀ ਮੋਤ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਕ ਸੰਦੇਸ ਵਿੱਚ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਰਾਮ ਲਾਲ ਦੀ ਅਚਾਨਕ ਮੋਤ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।
ਜਿਲ੍ਹਾ ਪ੍ਰਸ਼ਾਸਨ ਵੱਲੋ ਸ੍ਰੀ ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਸ੍ਰੀ ਰਾਮ ਲਾਲ ਸਾਬਕਾ ਵਿਧਾਇਕ ਦੀ ਮ੍ਰਿਤਕ ਦੇਹ ਤੇ ਫੁੱਲ ਮਾਲਾ ਅ੍ਰਪਿਤ ਕਰ ਕੇ ਸਰਧਾਂਜਲੀ ਦਿੱਤੀ।ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸੌਕ ਸਲਾਮੀ ਦਿੱਤੀ ਗਈ। ਇਸ ਮੋਕੇ ਤੇ ਸਾਬਕਾ ਮੰਤਰੀ ਮਾਸਟਰ ਮੋਹਣ ਲਾਲ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ, ਸਤੀਸ਼ ਮਹਾਜਨ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ, ਅਨਿਲ ਰਾਮਪਾਲ ਜਿਲ੍ਹਾ ਪ੍ਰਧਾਨ ਭਾਜਪਾ, ਹਰਦੀਪ ਸਿੰਘ ਲਮੀਨੀ ਜਿਲ੍ਹਾ ਪ੍ਰਧਾਨ ਸਿਰੋਮਣੀ ਅਕਾਲੀ ਦਲ, ਨਰਿੰਦਰ ਪਰਮਾਰ ਮੈਬਰ ਐਸ.ਐਸ.ਬੋਰਡ, ਵਿਪਨ ਮਹਾਜਨ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਮਨੋਜ ਕੁਮਾਰ ਡੀ. ਐਸ.ਪੀ ਪੰਜਾਬ ਪੁਲਿਸ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ, ਧਾਰਮਿਕ ਅਤੇ ਸਮਾਜ ਸੈਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸ੍ਰੀ ਰਾਮ ਲਾਲ ਸਾਬਕਾ ਵਿਧਾਇਕ ਨੂੰ ਸਰਧਾਂਜਲੀ ਭੇਂਟ ਕੀਤੀ ਗਈ ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media