Saturday, August 15, 2026

ਵਿਦਵਾਨ, ਸੰਪ੍ਰਦਾਵਾਂ ਤੇ ਸੰਸਥਾਵਾਂ ਡਾਇਰੈਕਟਰੀ ਲਈ ਵੇਰਵੇ ਭੇਜਣ- ਜਥੇ. ਅਵਤਾਰ ਸਿੰਘ

Avtar Singh SGPCਅੰਮ੍ਰਿਤਸਰ, 26 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਪੀਲ ਕੀਤੀ ਹੈ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਵੱਖ-ਵੱਖ ਵਿਦਵਾਨਾਂ, ਸਿੱਖ ਸੰਪ੍ਰਦਾਵਾਂ, ਨਿਹੰਗ ਸਿੰਘ ਦਲਾਂ ਤੇ ਸਿੱਖ ਸੰਸਥਾਵਾਂ ਨਾਲ ਸੰਪਰਕ ਕਾਇਮ ਰੱਖਣ ਲਈ ਡਾਇਰੈਕਟਰੀ ਛਾਪਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਲਈ ਮੁਕੰਮਲ ਪੋਸਟਲ ਐਡਰੈਸ ਸਮੇਤ ਈ-ਮੇਲ ਤੇ ਮੋਬਾਈਲ ਨੰਬਰ ਆਦਿ ਦੀ ਮੰਗ ਕੀਤੀ ਜਾ ਰਹੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼ੋ੍ਰਮਣੀ ਕਮੇਟੀ ਨੂੰ ਸ਼ਤਾਬਦੀਆਂ, ਗੁਰਮਤਿ ਸਮਾਗਮਾਂ ਤੇ ਵਿਸ਼ੇਸ਼ ਮੀਟਿੰਗਾਂ ਸਮੇਂ ਵੱਖ-ਵੱਖ ਵਿਦਵਾਨਾਂ, ਸੰਪ੍ਰਦਾਵਾਂ ਤੇ ਸੰਸਥਾਵਾਂ ਨਾਲ ਸੰਪਰਕ ਕਰਨ ਹਿਤ ਭੇਜੇ ਜਾਂਦੇ ਸੱਦਾ ਪੱਤਰ ਮੁਕੰਮਲ ਐਡਰੈਸ ਨਾ ਹੋਣ ਕਾਰਨ ਵਾਪਸ ਆਉਣ ਤੇ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਦੇ ਹੱਲ ਲਈ ਹੁਣ ਡਾਇਰੈਕਟਰੀ ਛਾਪਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਸਮੂਹ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਸਿੰਘ ਸਭਾਵਾਂ, ਸੇਵਾ-ਸੁਸਾਇਟੀਆਂ, ਸਿੱਖ ਪ੍ਰਤੀਨਿਧਾਂ, ਸਿੱਖ ਸੰਪ੍ਰਦਾਵਾਂ, ਸੰਤ ਸਮਾਜ, ਨਿਹੰਗ ਸਿੰਘ ਦਲਾਂ, ਗੱਤਕਾ ਦਲਾਂ, ਸ਼ੋ੍ਰਮਣੀ ਅਕਾਲੀ ਦਲ ਦੇ ਦਲਾਂ, ਨਿਰਮਲੇ ਸੰਤਾਂ, ਸਿੱਖ ਵਿਦਿਅਕ ਅਦਾਰਿਆਂ ਦੇ ਮੁਖੀਆਂ, ਅਖਬਾਰਾਂ/ਰਸਾਲਿਆਂ ਦੇ ਸੰਪਾਦਕਾਂ, ਸੇਵਾ-ਮੁਕਤ ਸਿੱਖ ਅਧਿਕਾਰੀਆਂ, ਸਿੱਖ ਚਿੰਤਕਾਂ, ਲੇਖਕਾਂ, ਪ੍ਰੋਫੈਸਰਾਂ, ਡਾਕਟਰਾਂ, ਵਕੀਲਾਂ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾ-ਸੁਸਾਇਟੀਆਂ ਤੇ ਗ੍ਰਾਮ ਪੰਚਾਇਤਾਂ ਆਪਣੇ-ਆਪਣੇ ਮੁਕੰਮਲ ਪੋਸਟਲ ਐਡਰੈਸ ਸਮੇਤ ਈ-ਮੇਲ ਤੇ ਮੋਬਾਈਲ ਨੰਬਰ ਆਦਿ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਭੇਜਣ ਤਾਂ ਕਿ ਡਾਇਰੈਕਟਰੀ ਛਾਪਣ ਦੇ ਕੰਮ ਨੂੰ ਪੂਰਾ ਕੀਤਾ ਜਾ ਸਕੇ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply