Friday, July 5, 2024

ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਅਹਿਮ ਇਕੱਤਰਤਾ

ਬਟਾਲਾ, 26 ਅਪ੍ਰੈਲ (ਨਰਿੰਦਰ ਬਰਨਾਲ) – ਮਹਾਨ ਯੋਧੇ, ਨਿਧੜਕ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਅਤੇ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ  ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਥੇਦਾਰ ਸੁੱਚਾ ਸਿੰਘ ਲੰਗਾਹ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ: ਰਜਿੰਦਰ ਸਿੰਘ ਮਹਿਤਾ ਤੇ ਸ: ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ, ਸ: ਮਗਵਿੰਦਰ ਸਿੰਘ ਖਾਪੜਖੇੜੀ, ਸ: ਸੁਰਜੀਤ ਸਿੰਘ ਭਿੱਟੇਵਿਡ, ਸ: ਅਮਰੀਕ ਸਿੰਘ ਵਿਛੋਆ, ਸ: ਗੁਰਿੰਦਰਪਾਲ ਸਿੰਘ ਗੋਰਾ, ਸ: ਸੱਜਣ ਸਿੰਘ ਬੱਜੂਮਾਨ, ਸ: ਬਿਕਰਮ ਸਿੰਘ ਕੋਟਲਾ, ਸ: ਗੁਰਨਾਮ ਸਿੰਘ ਅਤੇ ਸ: ਅਮਰਜੀਤ ਸਿੰਘ ਭਲਾਈਪੁਰ ਮੈਂਬਰ, ਡਾ: ਰੂਪ ਸਿੰਘ ਤੇ ਸ: ਮਨਜੀਤ ਸਿੰਘ ਸਕੱਤਰ, ਸ: ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ, ਸ: ਜਗਜੀਤ ਸਿੰਘ ਮੀਤ ਸਕੱਤਰ ਤੇ ਸ: ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ਼ਿਰਕਤ ਕੀਤੀ। ਇਕੱਤਰਤਾ ਉਪਰੰਤ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਇਹ ਫੈਂਸਲਾ ਕੀਤਾ ਗਿਆ ਕਿ 19 ਮਈ 2016 ਨੂੰ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੀ ਆਰੰਭਤਾ ਹੋਵੇਗੀ। 20 ਮਈ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੀਕ ਗੁਰਮਤਿ ਸਮਾਗਮ ਹੋਣਗੇ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਇਸ ਉਪਰੰਤ ਸ਼ਬਦ ਗੁਰ ਵਿਚਾਰ ਕਥਾ ਹੋਵੇਗੀ। 21 ਮਈ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਦੀ ਰਵਾਨਗੀ ਹੋਵੇਗੀ ਅਤੇ ਸਿੱਖ ਗੁਰੂ ਸਾਹਿਬਾਨ ਦੇ ਸ਼ਸਤਰਾਂ ਦੀ ਗੱਡੀ ਵੀ ਨਾਲ ਚੱਲੇਗੀ।ਇਸ ਨਗਰ-ਕੀਰਤਨ ਵਿੱਚ ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਗਤਕਾ ਪਾਰਟੀਆਂ ਆਦਿ ਸ਼ਾਮਿਲ ਹੋਣਗੀਆਂ।ਇਸੇ ਤਰ੍ਹਾਂ ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਜੀ ਅਤੇ ਹੋਰ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਮਾਰੋਹ ਦੇ ਸਬੰਧ ਵਿੱਚ 21 ਮਈ 2016 ਨੂੰ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ ਤੋਂ  ਨਗਰ ਕੀਰਤਨ ਅਰੰਭ ਹੋ ਕੇ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਰਾਤ ਸੰਪੰਨ ਹੋਵੇਗਾ।ਇਸੇ ਤਰ੍ਹਾਂ 22 ਮਈ ਨੂੰ ਬਾਬਾ ਬੁੱਢਾ ਜੀ ਰਮਦਾਸ ਤੋਂ ਚੱਲ ਕੇ ਰਾਤ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ (ਤਰਨ-ਤਾਰਨ), 23 ਮਈ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ (ਤਰਨ-ਤਾਰਨ) ਤੋਂ ਚੱਲ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਪੂਰਥਲਾ, 24 ਮਈ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹੀ ਪੰਜਵੀਂ ਮੌ ਸਾਹਿਬ (ਜਲੰਧਰ), 25 ਮਈ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹੀ ਪੰਜਵੀਂ ਮੌ ਸਾਹਿਬ (ਜਲੰਧਰ) ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸਰਹੰਦ, 26 ਮਈ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸਰਹਿੰਦ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਅੰਬਾਲਾ (ਹਰਿਆਣਾ), 27 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਅੰਬਾਲਾ (ਹਰਿਆਣਾ) ਤੋਂ ਕਰਨਾਲ (ਹਰਿਆਣਾ), 28 ਮਈ ਨੂੰ ਕਰਨਾਲ (ਹਰਿਆਣਾ) ਤੋਂ ਗੁਰਦੁਆਰਾ ਸਾਹਿਬ ਮਜਨੂੰ ਟਿੱਲਾ ਅਤੇ 29 ਮਈ 2016 ਨੂੰ ਗੁਰਦੁਆਰਾ ਸਾਹਿਬ ਮਜਨੂੰ ਟਿੱਲਾ ਤੋਂ ਮਹਿਰੋਲੀ (ਦਿੱਲੀ) ਵਿਖੇ ਜਾ ਕੇ ਸੰਪੰਨ ਹੋਵੇਗਾ। ਸਮਾਗਮਾਂ ਦੀ ਰੂਪ ਰੇਖਾ ਤਹਿ ਕਰਨ ਉਪਰੰਤ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ ਵਿਖੇ ਮਾਝਾ ਜੋਨ ਦੇ ਸਮੂਹ ਮੈਨੇਜਰ ਸਾਹਿਬਾਨ, ਪ੍ਰਚਾਰਕ, ਢਾਡੀ ਜਥੇ ਅਤੇ ਕਵੀਸ਼ਰੀ ਜਥਿਆਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਪੰਥ ਦੇ ਮਹਾਨ ਜਰਨੈਲ ਤੇ ਮਹਾਂਨਾਇਕ ਬਾਬਾ ਬੰਦਾ ਸਿੰਘ ਬਹਾਦਰ, ਬਾਬਾ ਅਜੈ ਸਿੰਘ ਤੇ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਤਾਬਦੀ ਸਮਾਰੋਹ ਵਿੱਚ ਸੰਗਤਾਂ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਤੇ ਕਲਗੀਧਰ ਦਸਮੇਸ਼ ਪਿਤਾ ਦੀਆਂ ਆਸ਼ੀਰਵਾਦਾਂ ਲੈਣ ਉਨ੍ਹਾਂ ਸਮੂਹ ਪ੍ਰਚਾਰਕਾਂ, ਢਾਡੀ ਜਥਿਆਂ ਤੇ ਕਵੀਸ਼ਰਾਂ ਨੂੰ ਕਿਹਾ ਕਿ ਉਹ ਪਿਛਲੀਆਂ ਸ਼ਤਾਬਦੀਆਂ ਦੀ ਤਰ੍ਹਾਂ ਹੁਣ ਵੀ ਪੂਰਨ ਤਨਦੇਹੀ ਨਾਲ ਹਰ ਪਿੰਡ, ਹਰ ਕਸਬੇ ਤੇ ਘਰ-ਘਰ ਵਿੱਚ ਪ੍ਰਚਾਰ ਕਰਨ ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਨਾਲ ਸਬੰਧਿਤ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣ।ਸ: ਲੰਗਾਹ ਨੇ ਕਿਹਾ ਕਿ ਉਹ ਨਗਰ-ਕੀਰਤਨ ਵਿੱਚ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਗੁਰਦਾਸਪੁਰ ਵੱਲੋਂ 25 ਬੱਸਾਂ ਸੇਵਾ ਵਿੱਚ ਲਗਾੳਣੁਗੇ ਜੋ ਅਖੀਰਲੇ ਦਿਨ ਤੱਕ ਨਗਰ ਕੀਰਤਨ ਨਾਲ ਚੱਲਣਗੀਆਂ।ਉਨ੍ਹਾਂ ਕਿਹਾ ਕਿ ਮੈਂ ਹੁਣ ਤੋਂ ਹੀ ਗੁਰਦਾਸਪੁਰ ਦੇ ਘਰ-ਘਰ ਚ ਆਪਣਾ ਪ੍ਰਚਾਰ ਆਰੰਭ ਕਰ ਦੇਵਾਂਗਾ ਅਤੇ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਸ਼ਤਾਬਦੀ ਸਮਾਰੋਹ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਾਂਗਾ। ਉਨ੍ਹਾਂ ਖਾਹਸ਼ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਸੇਵਾ ਵਾਲੇ ਸੰਤ ਮਹਾਂਪੁਰਸ਼ਾਂ ਵੱਲੋਂ ਗੁਰਦਾਸ ਨੰਗਲ ਦੀ ਗੜ੍ਹੀ ਦੀ ਸੇਵਾ ਕਰਵਾ ਕੇ ਇਸ ਨੂੰ ਕਿਲ੍ਹੇ ਵਿੱਚ ਤਬਦੀਲ ਕਰੇ।

      ਸ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਇਸ ਮਹਾਨ ਸਮਾਗਮ ਵਿੱਚ ਹਰ ਮੈਂਬਰ ਪਾਰਲੀਮੈਂਟ, ਹਰ ਐਮ ਐਲ ਏ, ਮੈਂਬਰ ਸ਼੍ਰੋਮਣੀ ਕਮੇਟੀ, ਪਿੰਡਾਂ ਦੇ ਪੰਚ-ਸਰਪੰਚ, ਨੰਬਰਦਾਰ ਤੇ ਪੰਚਾਇਤ ਮੈਂਬਰ ਸ਼ਾਮਿਲ ਹੋ ਕੇ ਨਗਰ-ਕੀਰਤਨ ਦਾ ਭਰਪੂਰ ਸਵਾਗਤ ਕਰਨ। ਉਨ੍ਹਾਂ ਕਿਹਾ ਕਿ ਸੰਗਤਾਂ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਨਣ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਇਕੱਤਰਤਾ ਵਿੱਚ ਹਾਜ਼ਰ ਸਮੂਹ ਸੰਗਤਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ।

      ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਸਮੂਹ ਪ੍ਰਚਾਰਕਾਂ, ਢਾਡੀ ਸਿੰਘਾਂ ਤੇ ਕਵੀਸ਼ਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅੱਜ ਤੋਂ ਹੀ ਆਪਣੇ-ਆਪਣੇ ਹਲਕਿਆਂ ਵਿੱਚ ਪ੍ਰਚਾਰ ਸ਼ੁਰੂ ਕਰ ਦੇਣ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨ ਕੁਰਬਾਨੀ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣ । ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪਵਿੱਤਰ ਅਸਥਾਨ ਨੂੰ ਗੜ੍ਹੀ ਵਿੱਚ ਤਬਦੀਲ ਕਰਨਾ ਚਾਹੀਦਾ ਹੈ ਤਾਂ ਜੋ ਸੰਗਤਾਂ ਇਸ ਤੋਂ ਪ੍ਰੇਰਣਾ ਲੈ ਸਕਣ।

      ਨਾਮਵਰ ਪ੍ਰਮੁੱਖ ਸਖਸ਼ੀਅਤਾਂ ਵਿੱਚ ਸ: ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ, ਸ: ਸੱਜਣ ਸਿੰਘ ਬੱਜੂਮਾਨਸ: ਸੁਰਜੀਤ ਸਿੰਘ ਭਿੱਟੇਵਿਡ ਮੈਂਬਰ, ਸ: ਮਨਜੀਤ ਸਿੰਘ ਸਕੱਤਰ ਤੇ ਬਾਬਾ ਤਰਸੇਮ ਸਿੰਘ ਮੁਖੀ ਤਰਨਾ-ਦਲ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਹਾਜ਼ਰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸਾਹਿਬਾਨ, ਪ੍ਰਚਾਰਕਾਂ, ਢਾਡੀ ਸਿੰਘਾਂ ਤੇ ਕਵੀਸ਼ਰਾਂ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਸ: ਸੁੱਚਾ ਸਿੰਘ ਲੰਗਾਹ ਸਾਡੇ ਜਿੰਮੇ ਜੋ ਵੀ ਸੇਵਾ ਲਗਾਉਣਗੇ ਅਸੀਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗੇ। ਸਟੇਜ ਸਕੱਤਰ ਦੀ ਸੇਵਾ ਸ: ਸੁਖਦੇਵ ਸਿੰਘ ਭੂਰਾਕੋਹਨਾ ਨੇ ਨਿਭਾਈ।

      ਇਸ ਮੌਕੇ ਸ: ਪ੍ਰਮਜੀਤ ਸਿੰਘ ਵਧੀਕ ਮੈਨੇਜਰ, ਸ: ਇੰਦਰ ਮੋਹਣ ਸਿੰਘ ਅਨਜਾਣਇੰਚਾਰਜ ਪਬਲੀਸਿਟੀ, ਸ: ਮਨਜੀਤ ਸਿੰਘ ਇੰਚਾਰਜ ਸ਼ਤਾਬਦੀਆਂ, , ਸ: ਬਹਾਲ ਸਿੰਘ ਸੁਪਰਵਾਈਜ਼ਰ ਪੰਜਾਬ ਪ੍ਰਚਾਰ, ਸ: ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ, ਸ: ਹਰਜਿੰਦਰ ਸਿੰਘ ਮੈਨੇਜਰ ਬਾਬਾ ਬੁੱਢਾ ਜੀ ਰਮਦਾਸ, ਸ: ਗੁਰਦੇਵ ਸਿੰਘ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ, ਸ: ਜਗਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ, ਸ: ਅਰਜਨ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨ-ਤਾਰਨ, ਸ: ਜਗੀਰ ਸਿੰਘ ਮੈਨੇਜਰ ਗੁਰਦੁਆਰਾ ਸੰਨ੍ਹ ਸਾਹਿਬ, ਸ: ਨਿਸ਼ਾਨ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਠ ਸਾਹਿਬ, ਸ: ਜਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਸ: ਮਨਜੀਤ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਹੋਠੀਆਂ (ਬਟਾਲਾ), ਸ: ਮੁਖਤਾਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ, ਸ:ਲਖਬੀਰ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਵਾਂ, ਸ: ਜਗਦੀਸ਼ ਸਿੰਘ ਮੈਨੇਜਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ, ਸ: ਕੁਲਵੰਤ ਸਿੰਘ ਮੈਨੇਜਰ ਗੁਰਦੁਆਰਾ ਸਤਿਕਰਤਾਰੀਆਂ, ਸ: ਗੁਰਦੇਵ ਸਿੰਘ ਗੁਰਦੁਆਰਾ ਡੇਰਾ ਬਾਬਾ ਨਾਨਕ, ਸ: ਸੁਖਬੀਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਆਦਿ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply