Monday, July 1, 2024

 ‘ਅੰਮ੍ਰਿਤ ਸੰਚਾਰ’ ਦੀ ਮਰਿਯਾਦਾ ਨੂੰ ਵਰਜੀਨੀਆ ‘ਚ ਚੁਣੌਤੀ ਦੀ ਪੜਤਾਲ ਹਿੱਤ ਸਤਪਾਲ ਸਿੰਘ ਖ਼ਾਲਸਾ ਦੀ ਡਿਊਟੀ ਲਗਾਈ- ਜਥੇਦਾਰ

ਅੰਮ੍ਰਿਤਸਰ, 26 ਅਪ੍ਰੈਲ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਵਰਜੀਨੀਆ (ਅਮਰੀਕਾ) ਦੀਆਂ ਸੰਗਤਾਂ ਵੱਲੋਂ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਟੈਲੀਫੋਨ ਅਤੇ ਈ-ਮੇਲ ਰਾਹੀਂ ਸੂਚਨਾ ਦਿੱਤੀ ਗਈ ਹੈ ਕਿ ਗੁਰਦੁਆਰਾ ਸਿੱਖ ਸੰਗਤ ਆਫ ਵਰਜੀਨੀਆ ਵੱਲੋਂ ਸਦੀਆਂ ਤੋਂ ਚਲਦੀ ਆ ਰਹੀ ਪੰਥ ਪ੍ਰਵਾਨਿਤ ‘ਅੰਮ੍ਰਿਤ ਸੰਚਾਰ’ ਕਰਨ ਦੀ ਮਰਿਯਾਦਾ ਨੂੰ ਚੁਣੌਤੀ ਦੇ ਕੇ ਆਪਣੀ ਮਰਿਯਾਦਾ ਬਣਾ ਕੇ ਅੰਮ੍ਰਿਤ ਸੰਚਾਰ ਕੀਤਾ ਗਿਆ ਹੈ।ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਸਬੰਧੀ ਸਤਪਾਲ ਸਿੰਘ ਖ਼ਾਲਸਾ ਅੰਬੈਸਡਰ ਆਫ਼ ਸਿੱਖ ਧਰਮ ਦੀ ਡਿਊਟੀ ਸਮੁੱਚੇ ਘਟਨਾਕ੍ਰਮ ਦੀ ਪੜਤਾਲ ਕਰਨ ਹਿੱਤ ਲਗਾਈ ਗਈ ਹੈ।ਜਥੇਦਾਰ ਵੱਲੋਂ ਉਨ੍ਹਾਂ ਨੂੰ ਤੁਰੰਤ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।ਉਨ੍ਹਾਂ ਦੀ ਰਿਪੋਰਟ ਆਉਣ ‘ਤੇ ਜੇਕਰ ਇਸ ਹੋਈ ਆਪਹੁਦਰੀ ਕਾਰਵਾਈ ਨੂੰ ਸਹੀ ਪਾਇਆ ਗਿਆ ਤਾਂ ਤੁਰੰਤ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਜਾਵੇਗੀ।ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰ ਕਰਕੇ ਇਸ ਘਟਨਾਕ੍ਰਮ ਦੇ ਦੋਸ਼ੀਆਂ ਪੁਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਜਥੇਦਾਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਅਨਸਰ ਜੋ ਸਿੱਖਾਂ ਨੂੰ ਦੋਫਾੜ ਕਰਨ ਦੀਆਂ ਚਾਲਾਂ ਚੱਲ ਰਹੇ ਹਨ, ਸਿੱਖ ਸੰਗਤਾਂ ਇਸ ਤਰ੍ਹਾਂ ਦੇ ਅਨਸਰਾਂ ਤੋਂ ਸੁਚੇਤ ਹੋ ਕੇ ਸਦੀਆਂ ਤੋਂ ਚਲਦੀ ਆ ਰਹੀ ਅੰਮ੍ਰਿਤ ਸੰਚਾਰ ਦੀ ਮਰਿਯਾਦਾ ਪੁਰ ਪਹਿਰਾ ਦੇਣ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੋਟ ਸਬੰਧੀ ਕਾਫੀ ਸਮੇਂ ਤੋਂ ਵਾਦ-ਵਿਵਾਦ ਚੱਲ ਰਿਹਾ ਸੀ।ਪੰਜਾਬ ਸਰਕਾਰ ਦੇ ਉਦਮ ਸਦਕਾ ਕੇਂਦਰ ਸਰਕਾਰ ਵੱਲੋਂ ਬਿੱਲ ਪਾਸ ਕਰਕੇ ਸ਼ਲਾਘਾਯੋਗ ਫੈਸਲਾ ਕੀਤਾ ਗਿਆ ਹੈ।ਜਿਸ ਨਾਲ ਸਿੱਖਾਂ ਦੇ ਮਨਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਉਨਾਂ ਨੇ ਬੋਲਦਿਆਂ ਕਿਹਾ ਕਿ ਇਹ ਕਾਨੂੰਨ ਬਣਨ ਨਾਲ ਜਿਥੇ ਗੁਰਦੁਆਰਾ ਸਾਹਿਬਾਨਾਂ ਵਿਚ ਵੋਟਾਂ ਨੂੰ ਲੈ ਕੇ ਝਗੜੇ ਹੁੰਦੇ ਸਨ, ਹੁਣ ਖਤਮ ਹੋ ਗਏ ਹਨ।ਸਮੂੰਹ ਸੰਗਤਾਂ ਸਾਬਤ ਸੂਰਤ ਹੋ ਕੇ ਖੰਡੇ ਦੀ ਪਾਹੁਲ ਛਕਣ ਤੇ ਗੁਰੂ ਵਾਲੇ ਬਣ ਕੇ ਗੁਰਦੁਆਰਾ ਸਾਹਿਬਾਨਾਂ ਦਾ ਪ੍ਰਬੰਧ ਚਲਾਉਣ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply