Monday, July 1, 2024

 ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਧਰਤੀ ਦਿਵਸ ਮਨਾਇਆ ਗਿਆ

PPN2704201601
ਅਲਗੋਂ ਕੋਠੀ, 27 ਅਪ੍ਰੈਲ (ਹਰਦਿਆਲ ਸਿੰਘ ਭੈਣੀ) – ਜਿਲ੍ਹਾ ਸਿੱਖਿਆ ਅਫਸਰ (ਸੋ:ਸਿ) ਤਰਨ ਤਾਰਨ ਪਰਮਜੀਤ ਸਿੰਘ ਅਤੇ ਜਿਲ੍ਹਾ ਸਾਇੰਸ ਸੁਪਰਾਈਜ਼ਰ ਤਰਨ ਤਾਰਨ ਤਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਧਰਤੀ ਦਿਵਸ ਮਨਾਇਆ ਗਿਆ। ਪ੍ਰਾਰਥਨਾ ਸਭਾ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਸਮੇਂ ਸਕੂਲ ਦੇ ਮੁੱਖ ਅਧਿਆਪਕ ਸ੍ਰ. ਸੁਭਿੰਦਰਜੀਤ ਸਿੰਘ ਨੇ ਧਰਤੀ ਨੂੰ ਗਲੋਬਲ ਵਾਰਮਿੰਗ ਤੋਂ ਹੋਣ ਵਾਲੇ ਬੁਰੇ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਵਾਤਾਵਰਨ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ।’ਧਰਤੀ ਸਾਡੀ ਮਾਂ’ ਵਿਸ਼ੇ ‘ਤੇ ਭਾਸ਼ਨ ਮੁਕਾਬਲਾ ਕਰਵਾਇਆ ਗਿਆ।ਚਾਰਟ ਮੇਕਿੰਗ ਮੁਕਾਬਲੇ ਵਿੱਚ ਵਿਦਿਆਰਥਣਾ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਜੇਤੂ ਵਿਦਿਆਰਥਣਾ ਨੂੰ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਨੇ ਇਨਾਮ ਵੰਡਦਿਆਂ ਵਾਤਾਵਰਨ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਪੌਦੇ ਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਬੀਰ ਸਿੰਘ ਅਲਗੋਂ ਕਲਾਂ, ਰਾਜਬੀਰ ਸਿੰਘ ਅਲਗੋਂ ਕਲਾਂ, ਬਾਊ ਰਾਮ ਅਲਗੋਂ ਕੋਠੀ, ਸੁਖਦੇਵ ਸਿੰਘ ਘੁੱਲਾ, ਗੁਰਜੀਤ ਸਿੰਘ, ਹਰਪਾਲ ਸਿੰਘ ਵੱਡੀ ਅਲਗੋਂ ਤੇ ਸਕੂਲ ਸਟਾਫ ਰੇਸ਼ਮ ਸਿੰਘ, ਬਲਜੀਤ ਸਿੰਘ, ਮਹਾਬੀਰ ਕੁਮਾਰ, ਸ੍ਰੀਮਤੀ ਅਦਿਤੀ, ਮੈਡਮ ਦਵਿੰਦਰ ਕੌਰ, ਮੈਡਮ ਨਵਦੀਪ ਕੌਰ, ਮੈਡਮ ਨਰਿੰਦਰ ਕੌਰ ਆਦਿ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply