Tuesday, August 11, 2026

ਟਰੱਕ ਦੀ ਲਪੇਟ ਵਿੱਚ ਆਉਣ ਨਾਲ ਨੌਜਵਾਨ ਜਖ਼ਮੀ

PPN2704201602ਬਟਾਲਾ, 27 ਅਪ੍ਰੈਲ (ਨਰਿੰਦਰ ਬਰਨਾਲ) – ਅੱਜ ਦੇਰ ਸ਼ਾਮ ਨੌਸ਼ਹਿਰਾ ਮੱਝਾ ਸਿੰਘ ਦੇ ਨਜ਼ਦੀਕ ਟਰੱਕ ਦੀ ਲਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਜੀਵ ਗੁਪਤਾ ਪੁੱਤਰ ਦਲੀਪ ਕੁਮਾਰ ਵਾਸੀ ਅੰਮ੍ਰਿਤਸਰ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਗੁਰਦਾਪੁਰ ਸਾਈਡ ਤੋਂ ਅੰਮ੍ਰਿਸਤਰ ਨੂੰ ਜਾ ਰਿਹਾ ਸੀ ਕਿ ਜਦੋਂ ਇਹ ਨੌਸ਼ਹਿਰਾ ਮੱਝਾ ਸਿੰਘ ਦੇ ਨਜ਼ਦੀਕ ਪਹੁੰਚਾ, ਤਾਂ ਵੱਲੋਂ ਕਿ ਇਕ ਤੇਜ਼ ਰਫ਼ਤਾਰ ਟਰੱਕ ਡਰਾਇਵਰ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਨਾਲ ਸੜਕ ‘ਤੇ ਡਿੱਗ ਕੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜਖ਼ਮੀ ਨੂੰ ਤੁਰੰਤ 108 ਨੰਬਰ ਐਂਬੂਲੈਂਸ ਦੇ ਕਰਮਚਾਰੀਆਂ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply