Monday, July 1, 2024

ਬਾਦਲ ਸਰਕਾਰ ਘਰਾਂ ਦੇ ਸਮੁੱਚੇ ਬਿੱਲ ਤੁਰੰਤ ਮੁਆਫ ਕਰੇ – ਡਾ: ਬਾਜਵਾ

PPN2704201603ਬਟਾਲਾ, 27 ਅਪ੍ਰੈਲ (ਨਰਿੰਦਰ ਬਰਨਾਲ) – 2017 ਦੀਆਂ ਵੋਟਾਂ ਤੋਂ ਪਹਿਲਾਂ ਦਲਿਤ ਲੋਕਾਂ ਦੇ ਘਰਾਂ ਦੇ ਬਿਜਲੀ ਦੇ ਬਿੱਲ ਨੂੰ ਬਾਦਲ ਸਰਕਾਰ ਨੇ ਤੁਰੰਤ ਮੁਆਫ ਨਾ ਕੀਤਾ, ਤਾਂ ਘੱਟ ਗਿਣਤੀ ਦਲਿਤ ਵਰਗ ਦੇ ਲੋਕ ਪੰਜਾਬ ਦੀ ਬਾਦਲ ਸਰਕਾਰ ਨੂੰ ਵੋਟਾਂ ਨਹੀਂ ਪਾਉਣਗੇ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਅਖਿਲ ਭਾਰਤੀ ਘੱਟ ਗਿਣਤੀ ਦਲਿਤ ਫਰੰਟ ਦੇ ਕੌਮੀ ਚੇਅਰਮੈਨ ਅਤੇ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾ: ਸਤਿਨਾਮ ਸਿੰਘ ਬਾਜਵਾ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ, ਆਪ ਦੇ ਅਰਵਿੰਦ ਕੇਜਰੀਵਾਲ, ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ, ਲੋਕਾਂ ਨਾਲ ਪਾਣੀ ਦੇ ਮੁੱਦੇ ਨੂੰ ਲੈ ਕੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਅਤੇ ਇਨ੍ਹਾਂ ਤਿੰਨਾਂ ਪਾਰਟੀਆਂ ਵਲੋਂ ਕਦੇ ਇਹ ਐਲਾਨ ਨਹੀਂ ਕੀਤਾ ਗਿਆ ਕਿ ਅਸੀ ਬੇਰੁਜ਼ਗਾਰ ਨੌਜਵਾਨਾ ਨੂੰ ਨੌਕਰੀਆਂ ਦਿਆਂਗੇ। ਡਾ: ਬਾਜਵਾ ਨੇ ਕਿਹਾ ਕਿ ਬਾਦਲ ਸਰਕਾਰ ਦਲਿਤ ਲੋਕਾਂ ਨਾਲ ਬਹੁਤ ਧੱਕਾ ਕਰ ਰਹੀ ਹੈ ਤੇ ਉਨ੍ਹਾਂ ਦੇ ਬਣਦੇ ਹੱਕ ਵੀ ਉਨ੍ਹਾਂ ਤੋਂ ਖੋਹ ਰਹੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰ ਦੇ ਬਿੱਲ ਐਨੇ ਆ ਜਾਂਦੇ ਹਨ ਕਿ ਇਕ ਗਰੀਬ ਆਦਮੀ ਮਸਾ ਹੀ ਆਪਣੇ ਪਰਿਵਾਰ ਦਾ ਪੇਟ ਭਰਦਾ ਹੈ ਅਤੇ ਉੱਤੋ ਐਨੇ ਐਨੇ ਬਿਜਲੀ ਦੇ ਬਿੱਲਾਂ ਨੂੰ ਦੇਖ ਕੇ ਉਹ ਮਾਊਸ ਹੋ ਜਾਂਦਾ ਹੈ ਤੇ ਪ੍ਰੇਸ਼ਾਨ ਰਹਿੰਦਾ ਹਾਂ। ਉਨ੍ਹਾਂ ਬਾਦਲ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਦਲਿਤ ਲੋਕਾਂ ਦੇ ਤੁਰੰਤ ਘਰਾਂ ਦੇ ਬਿੱਲ ਮੁਆਫ ਕੀਤੇ ਜਾਣ। ਨਹੀਂ ਹਾਂ ਸਮੂਹ ਲੋਕ ਇਕੱਠੇ ਹੋਕਿ ਸੜਕਾਂ ਤੇ ਉੱਤਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਸੰਤੋਸ ਕੌਰ, ਬਲਦੇਵ ਸਿੰਘ, ਸਤਨਾਮ ਸਿੰਘ, ਹੰਸ, ਬਾਬਾ ਸੁਰਜੀਤ ਸਿੰਘ, ਜਸਵੰਤ ਸਿੰਘ ਬਾਜਵਾ, ਰਜਵੰਤ ਕੌਰ, ਗੁਰਮੀਤ ਕੌਰ, ਬਾਬਾ ਜੋਗਿੰਦਰ ਸਿੰਘ ਆਦਿ ਹਾਜਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply