Monday, July 1, 2024

ਅੰਮ੍ਰਿਤਸਰ ਵਿਖੇ 6 ਮਈ ਤੋਂ 20 ਮਈ ਤੱਕ ਲੱਗੇਗਾ ‘ਫੂਡ ਐਂਡ ਕਰਾਫਟ’ ਮੇਲਾ

PPN2704201609ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਦੇ ਸੈਰ ਸਪਾਟੇ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਦੇ ਮਕਸਦ ਨਾਲ ਸ਼ਹਿਰ ਵਿਚ ਬਣਾਈ ਜਾ ਰਹੀ ਅਰਬਨ ਹਾਟ ਵਾਲੇ ਸਥਾਨ ਤੋਂ ਸੈਲਾਨੀਆਂ ਅਤੇ ਅੰਮ੍ਰਿਤਸਰੀਆਂ ਨੂੰ ਵਾਕਫ ਕਰਵਾਉਣ ਦੇ ਇਰਾਦੇ ਨਾਲ ਪੰਜਾਬ ਸਰਕਾਰ ਵੱਲੋਂ 6 ਮਈ ਤੋਂ 20 ਮਈ ਤੱਕ ‘ਫੂਡ ਐਂਡ ਕਰਾਫਟ’ ਮੇਲਾ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਖੁਲਾਸਾ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ 15 ਦਿਨ ਚੱਲਣ ਵਾਲਾ ਇਹ ਆਪਣੀ ਤਰਾਂ ਦਾ ਪਹਿਲਾ ਮੇਲਾ ਅੰਮ੍ਰਿਤਸਰ ਦੀ ਧਰਤੀ ‘ਤੇ ਹੋਵੇਗਾ, ਜਿਸ ਵਿਚ ਦੇਸ਼ ਦੇ ਕਰੀਬ 20 ਰਾਜਾਂ ਤੋਂ ਕਲਾਕਾਰ ਇਸ ਮੇਲੇ ਦੌਰਾਨ ਆਪਣੀਆਂ ਕਲਾਵਾਂ ਦਾ ਪ੍ਰਦਰਸ਼ਨ ਸਭਿਆਚਾਰ ਪ੍ਰੋਗਰਾਮ ਅਤੇ ਕਰਾਫਟ ਵਸਤਾਂ ਦੇ ਜ਼ਰੀਏ ਕਰਨਗੇ, ਉਥੇ ਇੰਨਾਂ ਰਾਜਾਂ ਦੇ ਮਾਹਿਰ ਰਸੋਈਏ ਆਪਣੇ-ਆਪਣੇ ਰਾਜਾਂ ਦੇ ਲਜੀਜ਼ ਖਾਣੇ ਪਰੋਸਣਗੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੰਨਾਂ ਕਲਾਕਾਰਾਂ ਦੀ ਰਿਹਾਇਸ਼ ਅਤੇ ਖਾਣੇ ਦਾ ਖੁਦ ਪ੍ਰਬੰਧ ਕੀਤਾ ਜਾ ਰਿਹਾ ਹੈ।
ਸ੍ਰੀ ਰੂਜਮ ਨੇ ਦੱਸਿਆ ਕਿ ਕਰੀਬ ਇਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਇਸ ਮੇਲੇ ਲਈ ਪੰਜਾਬ ਸਰਕਾਰ ਵੱਲੋਂ ਖਰਚ ਕੀਤੀ ਜਾ ਰਹੀ ਹੈ, ਜਦਕਿ ਮੇਲੇ ਵੇਖਣ ਵਾਲੇ ਲੋਕਾਂ ਲਈ ਕੋਈ ਟਿਕਟ ਆਦਿ ਨਹੀਂ ਲਗਵਾਈ ਜਾਵੇਗੀ। ਉਨਾਂ ਦੱਸਿਆ ਕਿ ਮੇਲੇ ਵਿਚ ਜਿੱਥੇ ਸਵੇਰ ਤੋਂ ਸ਼ਾਮ ਤੱਕ ਵੱਖ-ਵੱਖ ਵਸਤਾਂ ਦੀਆਂ ਪ੍ਰਦਰਸ਼ਨੀਆਂ ਖਿੱਚ ਦਾ ਕੇਂਦਰ ਰਹਿਣਗੀਆਂ, ਉਥੇ ਵੱਖ-ਵੱਖ ਤਰਾਂ ਦੇ ਭੋਜਨ ਸਟਾਲ ਵੀ ਮੇਲੇ ਲਈ ਖਿੱਚ ਦਾ ਕੇਂਦਰ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਮਈ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਇਸ ਮੇਲੇ ਦਾ ਰਸਮੀ ਉਦਘਾਟਨ ਕਰਨਗੇ, ਜਦਕਿ ਹੋਰ ਹਸਤੀਆਂ ਇਸ ਮੇਲੇ ਨੂੰ ਚਾਰ ਚੰਨ ਲਗਾਉਣ ਲਈ ਪਹੁੰਚਣਗੀਆਂ। ਉਨਾਂ ਦੱਸਿਆ ਕਿ ਮੇਲੇ ਵਿਚ ਵੱਖ-ਵੱਖ ਰਾਜਾਂ ਦੇ ਕਲਾਕਾਰ ਉਥੋਂ ਦੇ ਲੋਕ ਗੀਤ, ਨ੍ਰਿਤ ਅਤੇ ਹੋਰ ਸਭਿਆਚਾਰਕ ਵੰਨਗੀਆਂ ਪੇਸ਼ ਕਰਨ ਲਈ ਆ ਰਹੇ ਹਨ। ਉਨਾਂ ਦੱਸਿਆ ਕਿ ਸਭਿਆਚਾਰਕ ਪ੍ਰੋਗਰਾਮ ਰੋਜ਼ਾਨਾ ਸ਼ਾਮ ਨੂੰ ਹੋਵੇਗਾ ਅਤੇ ਮੇਲਾ ਸਵੇਰ ਤੋਂ ਦੇਰ ਰਾਤ ਤੱਕ ਚੱਲੇਗਾ। ਸ੍ਰੀ ਰੂਜਮ ਨੇ ਅੱਜ ਇਸ ਮੇਲੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨਾਂ ਦੀ ਡਿਊਟੀਆਂ ਵੀ ਲਗਾਈਆਂ। ਅੱਜ ਦੀ ਇਸ ਮੀਟਿੰਗ ਵਿਚ ਸੀ.ਈ.ਓ ਅੰਮ੍ਰਿਤਸਰ ਵਿਕਾਸ ਅਥਾਰਟੀ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਰੋਹਿਤ ਗੁਪਤਾ, ਸ੍ਰੀ ਰਾਕੇਸ਼ ਪੋਪਲੀ, ਡੀ.ਟੀ.ਓ ਲਵਜੀਤ ਕਲਸੀ, ਡਿਪਟੀ ਡਾਇਰੈਕਟਰ ਸੈਰ ਸਪਾਟਾ ਸ. ਬਲਰਾਜ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply