Monday, July 1, 2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਕੀਲਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਦੇ ਨਾਲ ਮੀਟਿੰਗ- ਮੈਡਮ ਗਰੀਸ਼

PPN2704201611ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮੈਡਮ ਗਰੀਸ਼, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ, ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਨਫਰੰਸ ਹਾਲ ਵਿੱਚ ਮੀਟਿੰਗ ਕਰਵਾਈ।ਜਿਸ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਵਕੀਲ ਜਿਵੇਂ ਕਿ ਸ੍ਰੀ ਵਿਕਾਸ ਸਹਿਗਲ, ਸ੍ਰੀਮਤੀ ਨੀਨਾ ਕਪੂਰ, ਸ੍ਰੀ ਸੰਦੀਪ ਸਿੰਘ ਰੰਧਾਵਾ, ਸ੍ਰੀ ਵਿਕਾਸ ਮਹਾਜਨ, ਸ੍ਰੀ ਸੰਜੇ ਕਪੂਰ ਅਤੇ ਹੋਰ ਬੀਮਾ ਕੰਪਨੀਆਂ ਦੇ ਮੈਨੇਜਰ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ 11.6.2016 ਨੂੰ ਆ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਵਿੱਚ ਬੀਮਾ ਕੰਪਨੀਆਂ ਦੇ ਮੈਨੇਜਰਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਗਿਆ।ਇਸ ਮੀਟਿੰਗ ਵਿੱਚ ਮੈਡਮ ਗਰੀਸ਼, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਬਹੁਤ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ ਅਤੇ ਇਸ ਲੋਕ ਅਦਾਲਤ ਵਿੱਚ ਬਹੁਤ ਸਾਰੇ ਲੋਕਾਂ ਨੂੰ ਲਾਭ ਮਿਲੇਗਾ। ਮੈਡਮ ਗਰੀਸ਼ ਮੀਟਿੰਗ ਵਿੱਚ ਦੱਸਿਆ ਕਿ ਜਿਸ ਵਿੱਚ ਕਾਰਜਕਾਰੀ ਇੰਨਜੀਨੀਅਰ ਸ੍ਰੀ ਸਤਿੰਦਰਜੀਤ ਸਿੰਘ, ਇੰਮਪਰੂਵਮੈਂਟ ਟਰੱਸਟ, ਅੰਮ੍ਰਿਤਸਰ, ਸ੍ਰੀ ਬਲਰਾਜ ਸ਼ਰਮਾ, ਇਰੀਗੇਸ਼ਨ ਡਿਪਾਰਟਮੈਂਟ, ਮਜੀਠਾ ਡਵੀਜ਼ਨ, ਅੰਮ੍ਰਿਤਸਰ, ਸ੍ਰੀ ਲਖਬੀਰ ਸਿੰਘ, ਐੱਸ.ਡੀ.ਓ, ਮਿਊਂਸੀਪਲ ਕਾਰਪੋਰੇਸ਼ਨ, ਅੰਮ੍ਰਿਤਸਰ, ਸ੍ਰੀ ਜਗਦੀਪ ਸਿੰਘ, ਐੱਸ.ਡੀ.ਓ, ਪੰਜਾਬ ਮੰਡੀ ਬੋਰਡ, ਅੰਮ੍ਰਿਤਸਰ ਅਤੇ ਇਸ ਤੋਂ ਇਲਾਵਾ ਸ੍ਰੀ ਸੰਦੀਪ ਸਿੰਘ ਅਤੇ ਰਮੇਸ਼ ਜੇਤਲੀ ਵੀ ਇਸ ਮੀਟਿੰਗ ਵਿੱਚ ਮੌਜੂਦ ਸਨ। ਇਸ ਮੀਟਿੰਗ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਚੰਡੀਗੜ੍ਹ ਦੁਆਰਾ ਵਰਕਰਜ਼ ਰੂਲਜ਼ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਰਜਿਸਟਰਡ ਹੋਣਾ ਬਹੁਤ ਜਰੂਰੀ ਹੈ। ਇਸ ਲਈ ਰਾਜ ਸਰਕਾਰ ਦੀ ਪ੍ਰਵਾਨਗੀ ਉਪਰੰਤ ਬੋਰਡ ਵੱਲੋਂ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਨ ਲਈ ਬਤੌਰ ਰਜਿਸਟ੍ਰਿੰਗ ਅਫਸਰ ਨਿਯੁਕਤ ਕੀਤੇ ਜਾਂਦੇ ਹਨ। ਇਸ ਸਬੰਧੀ ਆਏ ਹੋਏ ਅਧਿਕਾਰੀਆਂ ਨਾਲ ਵਿਚਾਰ ਕੀਤਾ ਗਿਆ ਅਤੇ ਇਹਨਾਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੰਚਾਉਣ ਲਈ ਉੱਦਮ ਕਰਨ ਲਈ ਕਿਹਾ ਗਿਆ। ਇਸ ਮੀਟਿੰਗ ਵਿੱਚ ਨਾਲਸਾ ਦੁਆਰਾ ਦਿੱਤੀਆਂ ਗਈਆ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਉਹਨਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply