Monday, July 1, 2024

ਡਿਪਟੀ ਕਮਿਸ਼ਨਰ ਵੱਲੋਂ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ

PPN2704201612ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਅੱਜ ਅਚਨਚੇਤ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ ਅਤੇ ਚੱਲ ਰਹੇ ਕੰਮ-ਕਾਰ ਨੂੰ ਬਾਰੀਕੀ ਨਾਲ ਵੇਖਿਆ। ਉਨਾਂ ਕਾਊਂਟਰਾਂ ‘ਤੇ ਹੋ ਰਹੇ ਕੰਮ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਸੁਵਿਧਾ ਕੇਂਦਰ ਦੇ ਕੰਮ ਬਾਰੇ ਪੁੱਛਿਆ। ਕਈ ਲੋਕਾਂ ਨੇ ਕੰਮ ਦੇਰੀ ਨਾਲ ਹੋਣ ਦੀ ਸ਼ਿਕਾਇਤ ਕੀਤੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਉਨਾਂ ਨੇ ਸੁਵਿਧਾ ਕੇਂਦਰ ਲਈ ਵਿਸ਼ੇਸ਼ ਤੌਰ ‘ਤੇ ਨਿਯੁੱਕਤ ਕੀਤੇ ਗਏ ਸਹਾਇਕ ਕਮਿਸ਼ਨਰ ਸ਼ਿਕਾਇਤਾ ਮੈਡਮ ਪ੍ਰੀਤੀ ਯਾਦਵ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਲੱਗੀਆਂ ਲੰਮੀਆਂ ਕਤਾਰਾਂ ਵੇਖ ਕੇ ਸੁਵਿਧਾ ਕੇਂਦਰ ਵਿਖੇ ਨਵਾਂ ਉਡੀਕ ਘਰ ਬਨਾਉਣ ਦੇ ਹੁੱਕਮ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ, ਤਾਂ ਜੋ ਕੰਮ ਕਰਵਾਉਣ ਆਏ ਲੋਕਾਂ ਨੂੰ ਬੈਠਣ ਵਾਸਤੇ ਸਥਾਨ ਮੁਹੱਈਆ ਕਰਵਾਇਆ ਜਾ ਸਕੇ। ਉਨਾਂ ਨੇ ਦੱਸਿਆ ਕਿ ਈ-ਡਿਸਟਿਕ ਦਾ ਕੰਮ ਨਵਾਂ ਹੋਣ ਕਾਰਨ ਸਮਾਂ ਵੱਧ ਲੱਗ ਰਿਹਾ ਹੈ, ਜਿਸ ਨੂੰ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਈ-ਡਿਸਟਿਕ ਦੇ ਕੰਮ ‘ਤੇ ਲਗਾਤਾਰ ਨਜ਼ਰ ਰੱਖਣ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਤਜਿੰਦਰਪਾਲ ਸਿੰਘ ਸੰਧੂ ਨੂੰ ਹਰ ਸੋਮਵਾਰ ਇਸ ਬਾਬਤ ਮੀਟਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਹਰ ਸਹੂਲਤ ਇੰਟਰਨੈਟ ਦੇ ਇਕ ਕਲਿੱਕ ਜਾਂ ਇਕ ਫੋਨ ਕਾਲ ‘ਤੇ ਦੇਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਸੁਵਿਧਾ ਕੇਂਦਰਾਂ ‘ਤੇ ਵੀ ਵਾਧੂ ਸਮਾਂ ਨਹੀਂ ਲੱਗਣਾ ਚਾਹੀਦਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਐਸ ਡੀ ਐਮ ਰਾਜੇਸ਼ ਸ਼ਰਮਾ, ਐਸ ਡੀ ਐਮ ਰੋਹਿਤ ਗੁਪਤਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply