ਫਾਜ਼ਿਲਕਾ, 27 ਅਪ੍ਰੈਲ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਨੇ ਜਾਬਤਾ ਫੌਜ਼ਦਾਰੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜ਼ਿਲਕ ਜ਼ਿਲ੍ਹੇ ਦੀ ਸੀਮਾ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ਤੇ ਮੁਕੰਮਲ ਪਾਬੰਦੀ ਦੇ ਹੁਕਮ ਲਾਗੂ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ਤੇ ਆਮ ਤੌਰ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਜਿਸ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਨੌਜਵਾਨ ਲੜਕੇ ਅਤੇ ਲੜਕੀਆਂ ਦੇ ਚਰਿੱਤਰ ‘ਤੇ ਇਸ ਦਾ ਮਾੜਾ ਅਸਰ ਪੈਂਦਾ ਹੈ। ਇਨ੍ਹਾਂ ਦੇ ਬੁਰੇ ਪ੍ਰਭਾਵਾਂ ਨੂੰ ਰੋਕਣ ਲਈ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ 24 ਜੂਨ 2016 ਤੱਕ ਲਾਗੂ ਰਹਿਣਗੇ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media