Wednesday, July 3, 2024

ਮੋਬਾਇਲ ਮੈਡੀਕਲ ਯੂਨਿਟ ਟੀਮ ਵੱਲੋਂ ਪਿੰਡ ਬੁੱਧੋ ਕੇ ਤੇ ਖੜੁੰਜ ਵਿਖੇ ਬਿਮਾਰੀਆਂ ਦੀ ਜਾਂਚ

PPN2704201613ਫਾਜ਼ਿਲਕਾ, 27 ਅਪ੍ਰੈਲ (ਵਿਨੀਤ ਅਰੋੜਾ) – ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਦੇ ਦਿਸ਼ਾ ਨਿਰਦੇਸ਼ਾਂ ਤੇ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੋਬਾਇਲ ਮੈਡੀਕਲ ਯੂਨਿਟ ਵੱਲੋਂ ਪਿੰਡ ਬੁੱਧੋ ਕੇ ਅਤੇ ਪਿੰਡ ਖੜੁੰਜ ਵਿਖੇ ਸੇਵਾਵਾਂ ਪ੍ਰਦਾਨ ਕੀਤੀਆਂ।ਇਸ ਮੌਕੇ ਪਿੰਡ ਦੇ ਲੋਕਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਵਿਚ ਜਾਂਚ ਕੀਤੀ ਗਈ ਅਤੇ ਉਨ੍ਹਾ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਹ ਮੈਡੀਕਲ ਟੀਮ ਡਾ. ਸਮੀਰ ਅਸੀਜਾ ਦੀ ਅਗਵਾਈ ਵਿਚ ਪਿੰਡ ਪਿੰਡ ਜਾ ਕੇ ਲੋਕਾਂ ਦੀਆਂ ਬਿਮਾਰੀਆਂ ਦੀ ਜਾਂਚ ਕਰ ਰਹੀ ਹੈ। ਇਸ ਟੀਮ ਵਿਚ ਬਖਸੀਸ਼ ਸਿੰਘ ਐਲ.ਟੀ, ਹਰਪ੍ਰੀਤ ਕੌਰ ਸਟਾਫ਼ ਨਰਸ, ਟਿੰਕੂ ਸੋਲੰਕੀ ਹੈਲਪਰ ਆਦਿ ਸ਼ਾਮਲ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਦੇ ਬੀ.ਈ.ਈ ਮਨਬੀਰ ਸਿੰਘ ਨੇ ਦੱਸਿਆ ਕਿ ਇਸ ਟੀਮ ਵੱਲੋਂ 28 ਅਪ੍ਰੈਲ ਨੂੰ ਲੱਖਾ ਕੇ ਮੁਸਾਹਿਬ, 29 ਅਪ੍ਰੈਲ ਨੂੰ ਚੁੱਕ ਸੁੱਕੜ ਅਤੇ 30 ਅਪ੍ਰੈਲ ਨੂੰ ਨੂਰ ਸਮੰਦ ਪਿੰਡਾਂ ਵਿਚ ਜਾ ਕੇ ਸਿਹਤ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਮੌਕੇ ਤੇ ਹੀ ਮਰੀਜਾਂ ਦਾ ਚੈਕਅੱਪ ਕਰਕੇ ਮਰੀਜਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਟੈਸਟ ਵੀ ਮੁਫ਼ਤ ਵਿਚ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾ ਨੂੰ ਅਪੀਲ ਕੀਤੀ ਕਿ ਇਸ ਮੋਬਾਇਲ ਮੈਡੀਕਲ ਯੂਨਿਟ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਤੇ ਗੁਰਜੀਤ ਕੌਰ ਏ.ਐਨ.ਐਮ., ਚੰਦਰ ਕਾਂਤਾ ਪੰਚ, ਸ਼ਿਮਲਾ ਰਾਣੀ ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰ ਅਤੇ ਪਿੰਡਾਂ ਦੇ ਲੋਕ ਹਾਜਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply