ਫਾਜ਼ਿਲਕਾ, 28 ਅਪ੍ਰੈਲ (ਵਨੀਤ ਅਰੋੜਾ)- ਸਥਾਨਕ ਅਨਾਜ ਮੰਡੀ ਵਿਚ ਕਣਕ ਦੀਆਂ ਬੋਰੀਆਂ ਨੂੰ 26 ਅਪ੍ਰੈਲ 2016 ਨੂੰ ਅੱਗ ਲੱਗਣ ਦੇ ਮਾਮਲੇ ਵਿਚ ਮਾਰਕਿਟ ਕਮੇਟੀ ਫਾਜ਼ਿਲਕਾ ਵੱਲੋਂ ਸਬੰਧਤ ਆੜਤੀਏ ਨੂੰ ਲਾਪਰਵਾਹੀ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਮਾਰਕਿਟ ਕਮੇਟੀ ਦੇ ਸਕੱਤਰ ਸ: ਪ੍ਰੀਤਕੰਵਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੁਰਘਟਨਾ ਵਿਚ ਕਣਕ ਦਾ ਕੋਈ ਨੁਕਸਾਨ ਨਹੀਂ ਹੋਇਆ ਸੀ ਅਤੇ ਕੇਵਲ ਬਾਰਦਾਨੇ ਦਾ ਹੀ ਨੁਕਸਾਨ ਹੋਇਆ ਸੀ। ਨਾਲ ਹੀ ਆੜਤੀਏ ਨੂੰ ਇਹ ਵੀ ਤਾਕੀਦ ਕੀਤੀ ਗਈ ਹੈ ਕਿ ਉਸ ਵੱਲੋਂ ਬਾਰਦਾਨੇ ਦੀ ਨੁਕਸਾਨ ਦੀ ਭਰਪਾਈ ਲਈ ਕਿਸਾਨ ਤੇ ਕੋਈ ਬੋਝ ਨਹੀਂ ਪਾਇਆ ਜਾਵੇਗਾ। ਉਨ੍ਹਾਂ ਨੇ ਸਮੂਹ ਆੜਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਸਫਾਈ ਆਦਿ ਸਮੇਂ ਸਾਵਜ਼ਾਨੀ ਰੱਖਣ ਤਾਂ ਜੋ ਸਾਰਟ ਸਰਕਟ ਆਦਿ ਕਾਰਨ ਮੁੜ ਤੋਂ ਕੋਈ ਹਾਦਸਾ ਨਾ ਹੋਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media