ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਦੇ ਸ਼ਲਾਘਾਯੋਗ ਉਪਰਾਲੇ ਤਹਿਤ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਸਰਕਾਰੀ ਅਤੇ ਮਾਨਤਾ ਪ੍ਰਾਪਤ ਹਸਪਤਾਲਾਂ ਵਿਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾਉਣ ਦੀ ਮੁਫਤ ਸਹੂਲਤ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਆਪਣਾ ਇਲਾਜ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਸਿਹਤ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਸਕੀਮ ਤਹਿਤ ਜ਼ਿਲ੍ਹੇ ਵਿਚ 270 ਲਾਭਪਾਤਰੀਆਂ ਨੂੰ 18,53,000 ਰੁਪਏ ਦਾ ਲਾਭ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ 85 ਲਾਭਪਾਤਰੀਆਂ ਨੇ ਸਰਕਾਰੀ ਅਤੇ 185 ਨੇ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਂਇਸ ਯੋਜਨਾ ਤਹਿਤ ਪਰਿਵਾਰ ਦੇ ਮੁਖੀ ਤੋਂ ਇਲਾਵਾ ਪਰਿਵਾਰ ਦੇ ਚਾਰ ਮੈਂਬਰ ਸਰਕਾਰੀ ਅਤੇ ਕੁਝ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਸਾਲਾਨਾ 50 ਹਜ਼ਾਰ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਕੋਈ ਨਕਦ ਰਕਮ ਦਾ ਭੁਗਤਾਨ ਹਸਪਤਾਲ ਨੂੰ ਨਹੀਂ ਕਰਨਾ ਹੋਵੇਗਾ।ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮੁਖੀ ਦੀ ਹਾਦਸੇ ਵਿਚ ਮੌਤ ਜਾਂ ਪੂਰਨ ਅਪੰਗਤਾ ਹੋਣ ‘ਤੇ 5 ਲੱਖ ਰੁਪਏ ਦੇ ਬੀਮੇ ਦਾ ਵੀ ਪ੍ਰਾਵਧਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕਾਂ ਤੋਂ ਇਲਾਵਾ ਹੁਣ ਕਿਸਾਨਾਂ, ਛੋਟੇ ਵਪਾਰੀਆਂ ਅਤੇ ਉਸਾਰੀ ਕਿਰਤੀਆਂ ਦੇ ਪਰਿਵਾਰਾਂ ਨੂੰ ਵੀ ਇਸ ਸਕੀਮ ਦੇ ਘੇਰੇ ਵਿਚ ਲਿਆਂਦਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਜ਼ਿਲ੍ਹੇ ਵਿਚ 39 ਹਸਪਤਾਲਾਂ ਵਿਚ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ, ਜਿਨ੍ਹਾਂ ਵਿਚ 8 ਸਰਕਾਰੀ ਅਤੇ 31 ਪ੍ਰਾਈਵੇਟ ਹਸਪਤਾਲ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਸਿਵਲ ਹਸਪਤਾਲ ਅੰਮ੍ਰਿਤਸਰ, ਐਸ. ਡੀ. ਐਚ ਅਜਨਾਲਾ, ਐਸ. ਡੀ. ਐਚ ਬਾਬਾ ਬਕਾਲਾ ਸਾਹਿਬ, ਸੀ. ਐਚ. ਸੀ ਮਾਨਾਂਵਾਲਾ, ਸੀ. ਐਚ. ਸੀ ਤਰਸਿੱਕਾ, ਸੀ. ਐਚ. ਸੀ ਤਰਸਿੱਕਾ, ਸੀ. ਐਚ. ਸੀ ਮਜੀਠਾ, ਸੀ. ਐਚ. ਸੀ ਲੋਪੋਕੇ, ਸੀ. ਐਚ. ਸੀ ਵੇਰਕਾ ਸ਼ਾਮਿਲ ਹਨ ਜਦਕਿ ਪ੍ਰਾਈਵੇਟ ਹਸਪਤਾਲਾਂ ਵਿਚ ਪਲਸ ਹਸਪਤਾਲ, ਰਿਪਨ ਹਸਪਤਾਲ, ਸੰਧੂ ਲਾਈਫ ਕੇਅਰ ਹਸਪਤਾਲ, ਡਾ. ਸ਼ੋਕੀਨ ਆਈ ਤੇ ਡੈਂਟਲ ਹਸਪਤਾਲ, ਨੰਦਾ ਹਸਪਤਾਲ, ਚੁੰਨੀ ਲਾਲ ਮੈਮੋਰੀਅਲ ਹਸਪਤਾਲ, ਲਾਈਫ ਲਾਈਨ ਹਸਪਤਾਲ, ਸੰਧੂ ਹਸਪਤਾਲ, ਸ੍ਰੀਮਤੀ ਸ਼ਾਂਤੀ ਸੇਠ ਹਸਪਤਾਲ, ਸੁਰਜੀਤ ਹਸਪਤਾਲ, ਵਿਜ਼ਨ ਪਲੱਸ ਆਈ ਹਸਪਤਾਲ, ਚੰਦਨ ਹਸਪਤਾਲ, ਜੈ ਕਮਲ ਆਈ ਹਸਪਤਾਲ, ਗੁਪਤਾ ਹਸਪਤਾਲ, ਨਵੀਨ ਹਸਪਤਾਲ, ਚੌਧਰੀ ਈ. ਐਨ. ਟੀ ਹਸਪਤਾਲ, ਚਕਿਤਸਾ ਈ. ਐਨ. ਟੀ ਹਸਪਤਾਲ, ਅਰੋੜਾ ਹਸਪਤਾਲ, ਰਣਜੀਤ ਹਸਪਤਾਲ, ਸਰੀਨ ਹਸਪਤਾਲ, ਕਰਮ ਸਿੰਘ ਆਰਥੋ ਹਸਪਤਾਲ, ਡਾ. ਅਮਰਜੀਤ ਆਈ ਨਰਸਿੰਗ ਹੋਮ, ਲਾਈਫ ਕੇਅਰ ਮਲਟੀ ਸੁਪਰ ਸਪੈਸ਼ਲਟੀ ਹਸਪਤਾਲ, ਸੂਰ ਮਲਟੀ ਸੁਪਰ ਸਪੈਸ਼ਲਟੀ ਹਸਪਤਾਲ, ਜੀਵਨ ਜੋਤ ਹਸਪਤਾਲ, ਸ਼ੇਰਗਿੱਲ ਹਸਪਤਾਲ, ਈ. ਐਮ. ਸੀ ਸੁਪਰ ਸਪੈਸ਼ਲਿਸਟ ਹਸਪਤਾਲ, ਕੇਅਰਵੈੱਲ ਹਾਰਟ ਅਤੇ ਸੁਪਰ ਸਪੈਸ਼ਲਟੀ ਹਸਪਤਾਲ, ਜਨਤਾ ਹਸਪਤਾਲ, ਸਿੱਧੂ ਹਸਪਤਾਲ ਅਤੇ ਪ੍ਰਕਾਸ਼ ਹਸਪਤਾਲ ਸ਼ਾਮਿਲ ਹਨ। ਉਨ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਗਰੀਬ ਪਰਿਵਾਰਾਂ ਦੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡ ਬਣੇ ਹੋਏ ਹਨ, ਉਹਨਾਂ ਦਾ ਇਲਾਜ ਬਿਨ੍ਹਾਂ ਕਿਸੇ ਮਤਭੇਦ ਤੇ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਅਤੇ ਮਰੀਜ਼ਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ ਤਾਂ ਜੋ ਗਰੀਬ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।ਉਨ੍ਹਾਂ ਕਿਹਾ ਕਿ ਇਸ ਯੋਜਨਾ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਟੋਲ ਫਰੀ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਸਿਵਲ ਸਰਜਨ ਡਾ. ਜੈ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪ੍ਰਭਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media