ਫਾਜ਼ਿਲਕਾ, 28 ਅਪ੍ਰੈਲ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਵਿਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਬਦਲੇ 464.09 ਕਰੋੜ ਰੁਪਏ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ। ਜਦ ਕਿ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਤੇਜੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਆਈ ਕੁੱਲ ਕਣਕ ਦਾ 99.61 ਫੀਸਦੀ ਹਿੱਸਾ ਖਰੀਦਿਆ ਜਾ ਚੁੱਕਿਆ ਹੈ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 5,52,545 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿਚੋਂ 5,50,410 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 103.89 ਕਰੋੜ, ਮਾਰਕਫੈੱਡ ਵੱਲੋਂ 114.5 ਕਰੋੜ, ਪਨਸਪ ਵੱਲੋਂ 85 ਕਰੋੜ, ਵੇਅਰ ਹਾਊਸ ਵੱਲੋਂ 66.86 ਕਰੋੜ, ਪੰਜਾਬ ਐਗਰੋ ਵੱਲੋਂ 32.85 ਕਰੋੜ ਅਤੇ ਐਫ.ਸੀ.ਆਈ ਵੱਲੋਂ 60.99 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਜ਼ਿਲ੍ਹਾ ਫਾਜ਼ਿਲਕਾ ਵਿਚ ਕਣਕ ਦੀ ਸਚਾਰੂ ਖਰੀਦ ਲਈ ਕੀਤੇ ਪ੍ਰਬੰਧਾਂ ਦਾ ਹੀ ਨਤੀਜਾ ਹੈ ਕਿ ਜ਼ਿਲ੍ਹੇ ਵਿਚ ਨਾਲੋ ਨਾਲ ਕਿਸਾਨਾਂ ਦੀ ਫ਼ਸਲ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਬੋਹਰ ਮਾਰਕੀਟ ਕਮੇਟੀ 1,99,100 ਮੀਟਰਿਕ ਟਨ ਦੀ ਖਰੀਦ ਨਾਲ ਬਾਕੀ ਮਾਰਕੀਟ ਕਮੇਟੀਆਂ ਤੋਂ ਮੋਹਰੀ ਹੈ । ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਜ਼ਿਲ੍ਹੇ ਦੀਆਂ ਮੰਡੀਆਂ ਵਿਚ 18, 842 ਮੀਟਿਰਕ ਟਨ ਕਣਕ ਦੀ ਆਮਦ ਹੋਈ ਜਦ ਕਿ ਬੀਤੇ ਇਕ ਦਿਨ ਵਿਚ ਕੁੱਲ 19,000 ਟਨ ਕਣਕ ਦੀ ਖਰੀਦ ਹੋਈ ਅਤੇ ਇਸ ਸਮੇਂ ਮੰਡੀਆਂ ਵਿਚ ਕੇਵਲ 2135 ਮੀਟਰਿਕ ਟਨ ਹੀ ਅਣਵਿਕੀ ਕਣਕ ਹੈ। ਜ਼ਿਲ੍ਹੇ ਮਾਰਕਫੈੱਡ ਨੇ ਸਭ ਤੋਂ ਵੱਧ 1 ਲੱਖ 32 ਹਜ਼ਾਰ 400 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਜਦ ਕਿ ਪੰਜਾਬ ਐਗਰੋ ਨੇ 43,352 ਪਨਸਪ ਨੇ 97476, ਵੇਅਰ ਹਾਊਸ ਨੇ 75495, ਐਫ.ਸੀ.ਆਈ ਨੇ 92615 , ਪਨਗ੍ਰੇਨ ਨੇ 1 ਲੱਖ 4 ਹਜ਼ਾਰ 869 ਅਤੇ ਪ੍ਰਾਈਵੇਟ ਵਪਾਰੀਆਂ ਨੇ 4203 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਹੁਣ ਤੱਕ ਖਰੀਦੀ ਗਈ ਕੁੱਲ ਕਣਕ ਵਿਚੋਂ 3 ਲੱਖ 56 ਹਜ਼ਾਰ 883 ਮੀਟਿਰਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਤੈਅ ਘੱਟੋ ਘੱਟ ਸਮਰਥਨ ਮੁੱਲ 1525 ਰੁਪਏ ਪ੍ਰਤੀ ਕੁਇੰਟਲ ਤੋਂ ਘੱਟ ਭਾਅ ਤੇ ਕੋਈ ਕਣਕ ਵੇਚਣ ਲਈ ਮਜ਼ਬੂਰ ਕਰਦਾ ਹੈ ਤਾਂ ਕਿਸਾਨ ਤੁਰੰਤ ਇਸ ਦੀ ਸ਼ਿਕਾਇਤ ਆਪਣੀ ਨੇੜੇ ਦੀ ਮਾਰਕੀਟ ਕਮੇਟੀ, ਐਸ.ਡੀ.ਐਮ.ਦਫ਼ਤਰ ਜਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਵੇਚਣ ਮੌਕੇ ਜੇ ਫਾਰਮ ਜਰੂਰ ਪ੍ਰਾਪਤ ਕਰਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media