ਅੰਮ੍ਰਿਤਸਰ, 28 ਅਪ੍ਰੈਲ (ਗੁਰਪ੍ਰੀਤ ਸਿੰਘ)ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿਸ਼ਾਵਰ ਦੇ ਪੁਰਾਣੇ ਸ਼ਹਿਰ ਜੋਗੀਵਾੜਾ ਇਲਾਕੇ ਵਿਵਿੱਚ ਸਥਿਤ ੩੦੦ ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਸੰਗਤਾਂ ਲਈ ਖੋਲ੍ਹਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਪਾਕਿਸਤਾਨ ਦੇ ਸਿ’ਖਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ੭੩ ਸਾਲ ਬਾਅਦ ਖੋਲ੍ਹੇ ਗਏ ਗੁਰਦੁਆਰਾ ਸਾਹਿਬ ਦੀ ਸਾਂਭ ਸੰਭਾਲ ਸੰਗਤਾਂ ਪੂਰਨ ਗੁਰੁਮਰਿਯਾਦਾ ਨਾਲ ਕਰਨ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੇ ਖੁ’ਲ੍ਹਣ ਨਾਲ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਤੇ ਸੇਵਾਦਾਰਾਂ ਦੀ ਡਿਊਟੀ ਲਗਾਉਣ ਤਾਂ ਜੋ ਸਵੇਰੇ ਸ਼ਾਮ ਸੰਗਤਾਂ ਗੁਰੂ ਜੱਸ ਸਰਵਣ ਕਰਕੇ ਸਤਿਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਲੈ ਸਕਣ। ਉਨ੍ਹਾਂ ਪਾਕਿਸਤਾਨ ਸਰਕਾਰ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਦੇ ਯਤਨਾਂ ਨਾਲ ਕਾਫੀ ਸਮੇਂ ਬਾਅਦ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਗੁਰਦੁਆਰਾ ਸਾਹਿਬ ਖੋਲ੍ਹਿਆ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media