Wednesday, July 3, 2024

ਝੋਨੇ ਦੀ ਪਨੀਰੀ 5 ਮਈ ਤੇ ਝੋਨਾ 15 ਜੂਨ ਤੋਂ ਪਹਿਲਾਂ ਨਾ ਲਗਾਈ ਜਾਵੇ- ਖੇਤੀਬਾੜੀ ਅਫ਼ਸਰ

ਬਠਿੰਡਾ, 29 ਅਪ੍ਰੈਲ (ਅਵਤਾਰ ਸਿੰਘ ਕੈਂਥ) – ਮੁੱਖ ਖੇਤੀਬਾੜੀ ਅਫ਼ਸਰ ਡਾ. ਨਛੱਤਰ ਸਿੰਘ ਔਲਖ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਨੀਰੀ 5 ਮਈ ਤੋਂ ਪਹਿਲਾਂ ਨਾ ਲਗਾਉਣ।ਡਾ. ਨਛੱਤਰ ਸਿੰਘ ਔਲਖ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਲਗਾਉਣ ਦਾ ਸਮਾਂ 5 ਮਈ ਤੋਂ 15 ਜੂਨ ਤੱਕ ਹੋਵੇਗਾ।ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਅੱਜ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਕਿਸਾਨ ਝੋਨੇ ਦੀ ਬਿਜਾਈ 15 ਜੂਨ ਤੋਂ ਪਹਿਲਾਂ ਨਾ ਕਰਨ।ਉਨ੍ਹਾਂ ਕਿਹਾ ਕਿ ਮਿਤੀ 1 ਜੂਨ ਤੋਂ ਝੋਨਾ ਲਾਉਣ ਸਬੰਧੀ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।ਇਸ ਸਬੰਧੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਝੋਨੇ ਦੀ ਬਿਜਾਈ ਦੀ ਮਿਤੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਅਤੇ ਇਹ ਪਿਛਲੇ ਸਾਲਾਂ ਦੀ ਤਰ੍ਹਾਂ 15 ਜੂਨ ਹੀ ਹੋਵੇਗੀ।ਡਾ. ਨਛੱਤਰ ਸਿੰਘ ਔਲਖ ਨੇ ਅੱਗੇ ਦੱਸਿਆ ਕਿ ਕਿਸਾਨ ਭਰਾ ਆਸ-ਪਾਸ ਤੋਂ ਆਈਆਂ ਝੂਠੀਆਂ ਅਫਵਾਹਾਂ ਤੋ ਬਚਣ।ਜੇਕਰ ਕੋਈ ਕਿਸਾਨ 15 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਰਕਾਰੀ ਨਿਯਮਾ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply