Wednesday, July 3, 2024

ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਕੈਂਪ – ਮੁੱਖ ਖੇਤੀਬਾੜੀ ਅਫ਼ਸਰ

PPN2904201604ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪਿਛਲੇ ਸਾਲ ਨਰਮੇ ਦੀ ਫ਼ਸਲ ‘ਤੇ ਚਿੱਟੀ ਮੱਖੀ ਦੇ ਹਮਲੇ ਨਾਲ ਨਰਮੇ ਦੀ ਫ਼ਸਲ ਲਗਭਗ ਖਤਮ ਹੋ ਗਈ ਸੀ। ਇਸ ਲਈ ਮਾਨਯੋਗ ਵਧੀਕ ਮੁੱਖ ਸਕੱਤਰ, ਖੇਤੀਬਾੜੀ ਵਿਭਾਗ, ਪੰਜਾਬ ਸਰਕਾਰ ਦੇ ਦਿੱਤੇ ਹੁਕਮਾ ਅਨੁਸਾਰ ਚਿੱਟੀ ਮੱਖੀ ਦੀ ਰੋਕਥਾਮ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਮਾਹਿਰਾਂ ਵੱਲੋ ਜ਼ਿਲ੍ਹਾ ਬਠਿੰਡਾ ਵਿੱਚ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਪ੍ਰਬੰਧ ਲਈ ਲਗਾਤਾਰ ਮਾਰਚ 2016 ਤੋ ਲਗਾਤਾਰ ਜ਼ਿਲ੍ਹੇ ਵਿੱਚ ਬਲਾਕਵਾਰ ਸ਼ਡਿਊਲ ਬਣਾ ਕੇ ਪਿੰਡ ਪੱਧਰ ਦੇ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਨਛੱਤਰ ਸਿੰਘ ਔਲਖ, ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਕਿਸਾਨਾਂ ਨੂੰ ਪੀ.ਏ.ਯੂ. ਲੁਧਿਆਣਾ ਵੱਲੋ ਸਿਫ਼ਾਰਸ ਕੀਤੀਆਂ ਨਰਮੇ ਦੀਆਂ 38 ਕਿਸਮਾਂ ਦੀ ਹੀ ਬਿਜਾਈ ਕਰਨ ਲਈ ਲਗਾਤਾਰ ਕੈਂਪਾਂ ਵਿੱਚ ਦੱਸਿਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਬਠਿੰਡਾ ਵਲੋਂ ਅੱਜ 28 ਅਪ੍ਰੈਲ ਤੋਂ ਲਗਾਤਾਰ 4 ਮਈ ਤੱਕ ਜ਼ਿਲ੍ਹੇ ਵਿੱਚ ਛੋਟੇ ਟੈਂਪੂਆਂ ‘ਤੇ ਫਲੈਕਸਾ ਲਗਾਕੇ ਅਤੇ ਸਾਊਂਡ ਸਿਸਟਮ/ਕੈਸਟਾਂ ਰਾਹੀਂ ਚਲਾਕੇ ਨਰਮੇ ਹੇਠ ਰਕਬੇ ਨੂੰ ਵਧਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਰਮੇ ਦੀ ਬਿਜਾਈ ਤੋਂ ਪਹਿਲਾਂ-ਪਹਿਲਾਂ ਇਹ ਮੁਹਿੰਮ ਚਲਾ ਕੇ ਨਰਮੇ ਦੀ ਫ਼ਸਲ ਨੂੰ ਕਾਫ਼ੀ ਹੱਦ ਤੱਕ ਬਚਾਇਆ ਜਾ ਸਕੇ।ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ 15 ਅ੍ਰਪੈਲ ਤੋ ਨਰਮੇ ਦੀ ਬਿਜਾਈ ਦਾ ਸੀਜਨ ਸ਼ੁਰੂ ਹੋ ਚੁੱਕਾ ਹੈ। ਇਸ ਸਾਲ 1.65 ਲੱਖ ਹੈਕਟਰ ਰਕਬੇ ਵਿੱਚ ਨਰਮੇ ਦੀ ਬਿਜਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਵਲੋਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਬਿਜਾਈ ਤੋਂ ਲੈ ਕੇ ਚੁਗਾਈ ਕਰਨ ਤੱਕ ਲਗਾਤਾਰ ਨਿਗਰਾਨੀ ਰੱਖਣ ਲਈ ਜ਼ਿਲ੍ਹਾ ਪੱਧਰ ‘ਤੇ 1 ਅਤੇ ਬਲਾਕ ਪੱਧਰ ‘ਤੇ 7 ਸਰਵੇਲੈਸ ਟੀਮਾਂ ਦਾ ਗਠਨ ਕੀਤਾ ਗਿਆ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply