Tuesday, September 29, 2026

ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਮੌਕੇ ਇਕ ਕੈਦੀ ਰਿਹਾਅ

PPN2904201605ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਹਰੇਕ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਲਗਾਈ ਗਈ। ਮਾਨਯੋਗ ਪਰਮਜੀਤ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਕੇਂਂਦਰੀ ਜੇਲ੍ਹ ਬਠਿੰਡਾ ਵਿਖੇ ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਲਗਾਈ ਗਈ। ਜਿਸ ਦੀ ਪzzਧਾਨਗੀ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਉਹਨਾਂ ਦੇ ਨਾਲ ਕੰਵਲਜੀਤ ਸਿੰਘ ਕੁੱਟੀ, ਬਤੌਰ ਮੈਂਬਰ, ਦਯਾਜੀਤ ਸਿੰਘ ਸਰਾ, ਸਰਕਾਰੀ ਵਕੀਲ, ਸੁਪਰਡੈਂਟ, ਕੇਦਰੀ ਜੇਲ੍ਹ ਹਾਜ਼ਰ ਸਨ। ਇਸ ਮੌਕੇ 1 ਹਵਾਲਾਤੀ ਰੋਸ਼ਨ ਕੁਮਾਰ ਨੂੰ ਰਿਹਾਅ ਕੀਤਾ ਗਿਆ।ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕੇਂਦਰੀ ਜੇਲ੍ਹ ਬਠਿੰਡਾ ਵਿਖੇ ਚੱਲ ਰਹੇ ਲੀਗਲ ਏਡ ਕਲੀਨਿਕ ਦਾ ਨਿਰੀਖਣ ਕੀਤਾ ਗਿਆ ਅਤੇ ਉਹਨਾਂ ਨੇ ਪੈਰਾ ਲੀਗਲ ਵਲੰਟੀਅਰਜ਼ ਵੱਲੋ ਕੀਤੇ ਗਏ ਕੰਮ ਕਾਜ ਤੇ ਤਸੱਲੀ ਪ੍ਰਗਟ ਕੀਤੀ। ਉਹਨਾਂ ਨੇ ਦੱਸਿਆ ਕਿ 11ਮਈ ਨੂੰ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ। ਜਿਸ ਵਿਚ ਮੋਟਰ ਐਕਸੀਡੈਂਟ ਕਲੇਮ ਅਤੇ ਬੀਮਾ ਕੰਪਨੀਆਂ ਦੇ ਨਾਲ ਸਬੰਧਿਤ ਕੇਸਾਂ ਦੇ ਨਿਪਟਾਰੇ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply