Wednesday, July 3, 2024

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਮਲੂਕਾ ਨੇ ਵਪਾਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ

PPN2904201606ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅਜ ਰਾਮਪੁਰਾ ਵਿਖੇ ਵਪਾਰੀਆਂ ਨੂੰ ਸਿਹਤ ਬੀਮਾ ਕਾਰਡਾਂ ਦੀ ਵੰਡ ਸ਼ੁਰੂ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੁੱਖ ਪਾਰਲੀਮਾਨੀ ਸਕੱਤਰ ਸਰੂਪ ਚੰਦ ਸਿੰਗਲਾ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ. ਗੁਰਪੀਤ ਸਿੰਘ ਮਲੂਕਾ ਵੀ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਵਪਾਰੀਆਂ ਨੂੰ ਸਰਕਾਰੀ ਸਿਹਤ ਬੀਮਾ ਦਾ ਲਾਭ ਦਿੰਦਿਆਂ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਕਈ ਨਵੇਂ ਉਪਰਾਲੇ ਕਰਦਿਆਂ ਲੋਕਾਂ ਦੇ ਹਿੱਤ ਵਿਚ ਇਸ ਤਰ੍ਹਾਂ ਦੀਆਂ ਯੋਜਨਾਵਾਂ ਚਲਾਈਆਂ ਹਨ ਜਿਹੜੀਆਂ ਕਿ ਸਮਾਜ ਦੇ ਹਰ ਵਰਗ ਲਈ ਲਾਹੇਵੰਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਲਈ ਗ੍ਰਾਂਟਾਂ ਦੇ ਗੱਫੇ ਵੰਡੇ ਜਾ ਰਹੇ ਹਨ ਅਤੇ ਸੂਬੇ ਦੇ ਖਜ਼ਾਨੇ ਵਿੱਚ ਕਿਸੇ ਪ੍ਰਕਾਰ ਦੀ ਕੋਈ ਘਾਟ ਨਹੀਂ ਹੈ। ਮਲੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਵਪਾਰੀਆਂ ਦੇ ਹਿੱਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਅਧੀਨ ਵਪਾਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੇ 12841 ਵਪਾਰੀਆਂ ਨੂੰ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਜਿਹੜੇ ਵਪਾਰੀਆਂ ਦੀ ਫਰਮ ਦੀ ਸਾਲਾਨਾ ਟਰਨਓਵਰ 1 ਕਰੋੜ ਰੁ ਤੱਕ ਹੈ, ਉਨ੍ਹਾਂ ਨੂੰ ਇਸ ਸਿਹਤ ਬੀਮਾ ਯੋਜਨਾ ਅਧੀਨ 50 ਹਜ਼ਾਰ ਤੱਕ ਮੁਫ਼ਤ ਇਲਾਜ ‘ਚ ਪੰਜ ਨਿਰਭਰ ਪਰਿਵਾਰਿਕ ਮੈਂਬਰਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਾਦਸੇ ਵਿਚ ਮੌਤ ਹੋਣ ਅਤੇ ਅਪਾਹਿਜ ਹੋਣ ‘ਤੇ 5 ਲੱਖ ਰੁਪਏ ਤੱਕ ਦਾ ਬੀਮਾ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਗ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਵੀ 5 ਲੱਖ ਰੁਪਏ ਦਾ ਬੀਮਾ ਕਵਰ ਕੀਤਾ ਗਿਆ ਹੈ। ਮੁੱਖ ਪਾਰਲੀਮਾਨੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਵਪਾਰੀਆਂ ਨੂੰ ਸਿਹਤ ਬੀਮਾ ਮੁਹੱਈਆ ਕਰਵਾ ਕੇ ਪੰਜਾਬ ਸਰਕਾਰ ਨੇ ਇੱਕ ਇਤਹਾਸਿਕ ਅਤੇ ਕ੍ਰਾਂਤੀਕਾਰੀ ਫ਼ੈਸਲਾ ਲਿਆ ਹੈ। ਜਿਸ ਨਾਲ ਨਾ ਸਿਰਫ਼ ਵਪਾਰੀ ਵਰਗ ਬਲਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਫ਼ਾਇਦਾ ਹੋਵੇਗਾ। ਸਾਬਕਾ ਪਾਰਲੀਮੈਂਟ ਸ਼੍ਰੀਮਤੀ ਪਰਮਜੀਤ ਕੌਰ ਗੁਲਸ਼ਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਵਪਾਰੀਆਂ ਨੂੰ ਸਿਹਤ ਸਹੂਲਤਾਂ ਦੇਣ ਲਈ ਪੂਰੇ ਸੂਬੇ ਅੰਦਰ ਕੁੱਲ 403 ਹਸਪਤਾਲ ਰਜਿਸਟਰਡ ਕੀਤੇ ਗਏ ਹਨ, ਜਿਨ੍ਹਾਂ ਵਿਚ 211 ਪ੍ਰਾਈਵੇਟ ਅਤੇ 192 ਸਰਕਾਰੀ ਹਸਪਤਾਲਾਂ ਵਿਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਮੁਫ਼ਤ ਇਲਾਜ਼ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁ੍ਰਰਪ੍ਰੀਤ ਸਿੰਘ ਮਲੂਕਾ ਨੇ ਇਸ ਮੌਕੇ ਕਿਹਾ ਪੰਜਾਬ ਸਰਕਾਰ ਨੇ ਵਪਾਰੀਆਂ ਦੇ ਨਾਲ-ਨਾਲ ਕਿਸਾਨਾਂ ਲਈ ਵੀ ਸਿਹਤ ਬੀਮਾ ਸੁਵਿਧਾ ਸ਼ੁਰੂ ਕੀਤੀ ਹੈ ਅਤੇ ਇਸ ਨਾਲ ਹੀ ਸਮਾਜ ਦੇ ਤਕਰੀਬਨ ਹਰ ਵਰਗ ਨੂੰ ਚੰਗੀ ਸਿਹਤ ਸੁਵਿਧਾ ਦੇਣ ਦੀ ਆਪਣੀ ਵਚਨਬੱਧਤਾ ਨਿਭਾਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸ਼ੇਨਾ ਅਗਰਵਾਲ, ਐਸ.ਡੀ.ਐਮ. ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਰ ਅਤੇ ਆਬਕਾਰੀ ਕਮਿਸ਼ਨਰ ਪ੍ਰਮੋਦ ਸਿੰਘ ਪਰਮਾਰ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply