Tuesday, September 29, 2026

ਡੀ.ਸੀ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਅਚਨਚੇਤ ਜਾਂਚ- ਤਿੰਨ ਅਧਿਕਾਰੀ ਤੇ ਕਰਮਚਾਰੀ ਗੈਰਹਾਜ਼ਰ

PPN2904201607ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਰਾਜ ਸਰਕਾਰ ਵੱਲੋਂ ਨਿਰਧਾਰਤ ਸਮੇਂ ਮੁਤਾਬਕ ਦਫ਼ਤਰਾਂ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਸਵੇਰੇ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਜਾਂਚ ਕੀਤੀ ਜਿਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ, ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਦੇ ਸਾਰੇ ਮੁਲਾਜਮ ਹਾਜ਼ਰ ਪਾਏ ਗਏ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਦਿੱਤੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਅਚਨਚੇਤ ਚੈਕਿੰਗ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ ਅਤੇ ਇਸ ਪ੍ਰਕਿਰਿਆ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸਰਕਾਰ ਵੱਲੋਂ ਨਿਰਧਾਰਿਤ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੇ ਸਮੇਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾ ਸਕੇ।ਉਨਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਸਮੇਂ ਸਿਰ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਚੈਕਿੰਗ ਦੌਰਾਨ ਐਕਸੀਅਨ ਕੇਂਦਰੀ ਵਰਕ ਡਵੀਜ਼ਨ, ਐਕਸੀਅਨ ਬੀ ਐਂਡ ਆਰ ਪ੍ਰੋਵਿਨਸ਼ੀਅਲ ਡਵੀਜ਼ਨ, ਐਕਸੀਅਨ ਉਸਾਰੀ ਡਵੀਜ਼ਨ-2, ਦੇ ਦਫ਼ਤਰਾਂ ਵਿੱਚ ਅਫ਼ਸਰ ਅਤੇ ਕਰਮਚਾਰੀ ਗੈਰਹਾਜ਼ਰ ਪਾਏ ਗਏ।ਡਾ. ਬਸੰਤ ਗਰਗ ਨੇ ਛੁੱਟੀ ਲੈਣ ਵਾਲੇ ਕਰਮਚਾਰੀਆਂ ਨੂੰ ਸਮਰੱਥ ਅਧਿਕਾਰੀ ਤੋਂ ਛੁੱਟੀ ਮਨਜ਼ੂਰ ਕਰਵਾ ਕੇ ਹੀ ਛੁੱਟੀ ‘ਤੇ ਜਾਣਾ ਯਕੀਨੀ ਬਣਾਉਣ ਲਈ ਆਖਿਆ।ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰਨਾਂ ਦਫ਼ਤਰਾਂ ਦੀ ਵੀ ਅਚਨਚੇਤ ਪੜਤਾਲ ਕੀਤੀ ਜਾਵੇਗੀ ਤਾਂ ਜੋ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਸਟਾਫ਼ ਦੀ ਦੇਰੀ ਦਾ ਖਮਿਆਜ਼ਾ ਨਾ ਭੁਗਤਣਾ ਪਵੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply