Wednesday, July 3, 2024

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਪ੍ਰੋਗਰਾਮਾਂ ਦੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਜਾਰੀ- ਰਾਣਾ ਪਰਮਜੀਤ ਸਿੰਘ

Rana Paramjit  Singhਨਵੀਂ ਦਿੱਲੀ, 29 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਈ-ਜੂਨ ਵਿੱਚ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਦੇਣ ਲਈ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਸੰਬੰਧ ਵਿੱਚ ਇੱਕ ਉਚੇਚੀ ਬੈਠਕ ਬੀਤੇ ਦਿੱਨੀਂ ਇਥੇ ਹੋਈ ਜਿਸ ਵਿੱਚ ਉਨ੍ਹਾਂ ਤੋਂ ਇਲਾਵਾ ਗੁਰਦੂਆਰਾ ਕਮੇਟੀ ਦੇ ਮੁੱਖ ਸਲਾਹਕਾਰ ਸ. ਕੁਲਮੋਹਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਡੀਜੀਐਮ ਅਤੇ ਹੋਰ ਸਟਾਫ ਮੈਂਬਰ ਸ਼ਾਮਲ ਹੋਏ।ਉਨ੍ਹਾਂ ਦਸਿਆ ਕਿ ਇਸ ਬੈਠਕ ਵਿੱਚ ਮਈ ਅਤੇ ਜੂਨ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨਾਂ ਦੇ ਦੇਸ਼ ਦੇ ਵੱਖ-ਵੱਖ ਹਿਸਿਆਂ ਤੋਂ ਦਿੱਲੀ ਪੁੱਜਣ ‘ਤੇ ਉਨ੍ਹਾਂ ਵਿੱਚ ਸ਼ਾਮਲ ਸੰਗਤਾਂ ਦੀ ਸੇਵਾ-ਸੰਭਾਲ ਦੇ ਪ੍ਰਬੰਧ ਕਰਨ ਅਤੇ ਪ੍ਰਬੰਧਾਂ ਪੁਰ ਨਿਗਰਾਨੀ ਰਖਣ ਲਈ ਕੋਆਰਡੀਨੇਟਰਾਂ ਤੇ ਉਨ੍ਹਾਂ ਦੇ ਸਹਿਯੋਗੀਆਂ ਦੀਆਂ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਸ. ਰਾਣਾ ਨੇ ਇਹ ਵੀ ਦਸਿਆ ਕਿ ਦਿੱਲੀ ਦੇ ਵੱਖ-ਵੱਖ ਹਿਸਿਆਂ ਵਿੱਚ ਆਯੋਜਿਤ ਹੋਣ ਵਾਲੇ 7 ਨਗਰ ਕੀਰਤਨਾਂ ਦੇ ਪ੍ਰੋਗਰਾਮਾਂ ਅਤੇ ਉਨ੍ਹਾਂ ਲਈ ਪ੍ਰਬੰਧਕੀ ਤਿਆਰੀਆਂ ਕਰਨ ਦੇ ਸੰਬੰਧ ਵਿੱਚ ਵੀ ਬੈਠਕ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦਸਿਆ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਵਲੋਂ ਆਯੋਜਿਤ ਨਗਰ ਕੀਰਤਨ ਦੇ ਨਾਲ ਇਤਿਹਾਸਕ ਸ਼ਸਤਰਾਂ ਨਾਲ ਸੁਸਜਿਤ ਜੋ ਬਸ ਦਿੱਲੀ ਪੁਜ ਰਹੀ ਹੈ, ਉਸ ਬਸ ਨੂੰ 29 ਮਈ ਤੋਂ 14 ਜੂਨ ਤੱਕ ਦਿੱਲੀ ਵਿੱਚ ਹੀ ਠਹਿਰਣ ਦੇਣ ਦੇ ਲਈ ਸ਼੍ਰੋਮਣੀ ਕਮੇਟੀ ਦੇ ਮੁੱਖੀਆਂ ਤਕ ਪਹੁੰਚ ਕਰਨ ਦਾ ਫੈਸਲਾ ਕੀਤਾ ਗਿਆ ਹੈ, ਤਾਂ ਜੋ ਦਿੱਲੀ ਦੀਆਂ ਸੰਗਤਾਂ ਵੀ ਇਤਿਹਾਸਕ ਸ਼ਸਤਰਾਂ ਦੇ ਖੁਲ੍ਹੇ ਦਰਸ਼ਨ ਕਰ ਸਕਣ।
ਸ. ਰਾਣਾ ਨੇ ਦਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਨੂੰ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਜਿਨ੍ਹਾਂ ਪ੍ਰੋਗਰਾਮਾਂ ਲਈ ਸਰਕਾਰੀ ਮੰਨਜ਼ੂਰੀ ਦੀ ਲੋੜ ਹੈ, ਉਸਦੇ ਲਈ ਸਰਕਾਰੀ ਵਿਭਾਗਾਂ ਦੇ ਨਾਲ ਗਲਬਾਤ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬੈਠਕ ਵਿੱਚ ਕੈਪਟਨ ਇੰਦਰਪ੍ਰੀਤ ਸਿੰਘ, ਸ. ਚਮਨ ਸਿੰਘ, ਸ. ਜਤਿੰਦਰਪਾਲ ਸਿੰਘ ਗੋਲਡੀ, ਸ. ਗੁਰਦੇਵ ਸਿੰਘ ਭੋਲਾ, ਸ. ਹਰਜਿੰਦਰ ਸਿੰਘ, ਸ. ਗੁਰਵਿੰਦਰਪਾਲ ਸਿੰਘ, ਸ. ਅਮਰਜੀਤ ਸਿੰਘ ਪੱਪੂ, ਸ. ਜੀਤ ਸਿੰਘ ਖੋਖਰ, ਆਦਿ ਵੀ ਸ਼ਾਮਲ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ …

Leave a Reply