Wednesday, July 3, 2024

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ‘ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 26 ਜੂਨ 2016 ਤੱਕ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ‘ਤੇ ਰੋਸ ਧਰਨੇ, ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੁਰੰਤ ਰੋਕਥਾਮ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply