Wednesday, July 3, 2024

ਸ਼ਰਾਬ ਦੇ ਠੇਕਿਆਂ ਵਿੱਚ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਠੇਕਿਆਂ ਦੇ ਬਾਹਰ ਕੈਮਰੇ ਜਾਰੀ ਹੁਕਮਾਂ ਦੀ ਮਿਤੀ ਤੋਂ 45 ਦਿਨਾਂ ਦੇ ਅੰਦਰ-ਅੰਦਰ ਲਾਉਣ ਲਾਜ਼ਮੀ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੀ. ਸੀ. ਟੀ. ਵੀ ਕੈਮਰਿਆਂ ਵਿਚ ਘੱਟੋ-ਘੱਟ ਪਿਛਲੇ 10 ਦਿਨਾਂ ਦੀ ਰਿਕਾਰਡਿੰਗ ਦਾ ਡਿਜ਼ੀਟਲ ਰਿਕਾਰਡ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਠੇਕਿਆਂ ਦੇ ਮਾਲਕ ਜਾਂ ਉਨ੍ਹਾਂ ਦੇ ਮੁਲਾਜ਼ਮ ਰੋਜ਼ਾਨਾ ਰਿਕਾਰਡਿੰਗ ਦੀ ਇਕ ਸੀ. ਡੀ ਤਿਆਰ ਕਰਕੇ ਆਪਣੇ ਖੇਤਰ ਦੇ ਬੀਟ ਕਾਂਸਟੇਬਲ ਨੂੰ ਸੌਂਪਣਗੇ ਅਤੇ ਇਸ ਸਬੰਧੀ ਪੂਰਾ ਰਿਕਾਰਡ ਇਕ ਰਜਿਸਟਰ ਵਿਚ ਦਰਜ ਕਰਨਗੇ, ਜੋ ਕਿ ਠੇਕੇ ‘ਤੇ ਹਰ ਵੇਲੇ ਮੌਜੂਦ ਰਹੇਗਾ। ਇਸ ਤੋਂ ਇਲਾਵਾ ਉਹ ਠੇਕਾ ਖੁੱਲ੍ਹਣ ਵੇਲੇ ਇਹ ਯਕੀਨੀ ਬਣਾਉਣਗੇ ਕਿ ਕੈਮਰਾ ਠੀਕ ਹਾਲਤ ਵਿਚ ਚੱਲ ਰਿਹਾ ਹੈ ਜਾਂ ਨਹੀਂ ਅਤੇ ਜੇਕਰ ਕੋਈ ਨੁਕਸ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾਇਆ ਜਾਵੇ। ਇਸ ਸਬੰਧੀ ਲੋੜੀਂਦੀ ਸੂਚਨਾ ਸਬੰਧਤ ਥਾਣੇ ਨੂੰ ਵੀ ਦਿੱਤੇ ਜਾਣ ਲਈ ਕਿਹਾ ਗਿਆ ਹੈ। ਇਹ ਹੁਕਮ 26 ਜੂਨ 2016 ਤੱਕ ਲਾਗੂ ਰਹਿਣਗੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply