Wednesday, July 3, 2024

ਡੀ.ਸੀ ਵੱਲੋਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ-12 ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ

PPN2904201612 PPN2904201613ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਰਾਜ ਸਰਕਾਰ ਵੱਲੋਂ ਨਿਰਧਾਰਤ ਸਮੇਂ ਮੁਤਾਬਕ ਦਫ਼ਤਰਾਂ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਸਵੇਰੇ ਕਈ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਹਾਜ਼ਰੀ ਚੈਕ ਕੀਤੀ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ 12 ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਮਿਲੇ। ਅੱਜ ਸਵੇਰੇ 9 ਵਜੇ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਸਮਾਲ ਸੇਵਿੰਗ ਅਫ਼ਸਰ ਸ੍ਰੀ ਗੁਲਸ਼ਨ ਨਾਲ ਆਪਣੀ ਟੀਮ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ, ਬਿਜਲੀ ਬੋਰਡ ਸਾਊਥ, ਡੀ. ਸੀ. ਪੀ. ਓ ਦਫਤਰ, ਸੈਕਟਰੀ ਜ਼ਿਲ੍ਹਾ ਪzzੀਸ਼ਦ, ਦਫ਼ਤਰ ਡਿਪਟੀ ਕਮਿਸ਼ਨਰ ਈ. ਏ ਬਰਾਂਚ, ਅੰਕੜਾ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ, ਡੀ. ਡੀ. ਪੀ ਓ ਦਫਤਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਦਫਤਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਫਸਰ, ਨਰੇਗਾ ਦਫਤਰ, ਪੇਡਾ ਦਫਤਰ, ਐਮ. ਏ. ਇਕ ਬਰਾਂਚ, ਸੁਰਪਡੈਂਟ ਜਨਰਲ ਦੇ ਦਫ਼ਤਰਾਂ ਦੀ ਹਾਜ਼ਰੀ ਚੈੱਕ ਕੀਤੀ। ਇਸ ਛਾਪੇ ਦੌਰਾਨ ਉਪ ਅਰਥ ਤੇ ਅੰਕੜਾ ਸਲਾਹਕਾਰ ਸ੍ਰੀਮਤੀ ਸੁਨੀਤਾ ਪਾਲ, ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਜਗਜੀਤ ਸਿੰਘ ਬੱਲ, ਡੀ. ਡੀ. ਪੀ. ਓ ਦਫ਼ਤਰ ਤੋਂ ਮੁਬਾਰਕ ਸਿੰਘ ਜੂਨੀਅਰ ਸਹਾਇਕ ਤੇ ਰਾਜਬੀਰ ਕੌਰ ਅਕਾਊਟਂੈਟ, ਸ੍ਰੀ ਰਾਜੀਵ ਕੁਮਾਰ ਤੇ ਸਰਬਜੀਤ ਸਿੰਘ ਡਰਾਫਟਮੈਨ, ਪੰਚਾਇਤੀ ਰਾਜ ਦਫਤਰ ਤੋਂ ਸ੍ਰੀ ਬਲਦੇਵ ਰਾਜ ਸ਼ਰਮਾ, ਸਹਾਇਕ ਇੰਜੀਨੀਅਰ ਸ੍ਰੀ ਲੇਖ ਰਾਜ ਠਾਕੁਰ, ਜੇ. ਈ. ਧਰਮਪਾਲ, ਐਲ. ਡੀ. ਸੀ ਜਸਵਿੰਦਰ ਸਿੰਘ, ਐਸ. ਡੀ. ਓ ਨਰਿੰਦਰਪਾਲ ਸਿੰਘ, ਰਮਿੰਦਰ ਸਿੰਘ ਜ਼ਿਲ੍ਹਾ ਮੈਨੇਜਰ ਪੇਡਾ ਗੈਰ ਹਾਜ਼ਰ ਮਿਲੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਦਿੱਤੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਅਚਨਚੇਤ ਚੈਕਿੰਗ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ ਅਤੇ ਇਸ ਪ੍ਰਕਿਰਿਆ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸਰਕਾਰ ਵੱਲੋਂ ਨਿਰਧਾਰਿਤ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੇ ਸਮੇਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਸਮੇਂ ਸਿਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਮੁਹੱਈਆ ਹੋਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਬੇਲੋੜੀ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਅੱਜ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਗੈਰ-ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply