ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਅੱਜ ਨਾਰੀ ਨਿਕੇਤਨ, ਮਜੀਠਾ ਰੋਡ ਵਿਖੇ ਅਚਨਚੇਤ ਚੈਕਿੰਗ ਕਰਕੇ ਸੈਂਟਰ ਅਤੇ ਬੱਚੀਆਂ ਦੀ ਸਫ਼ਾਈ ਸਬੰਧੀ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਦੇਖਿਆ ਕਿ ਬੱਚੀਆਂ ਲਈ ਸੈਂਟਰ ਵਿਚ ਕੋਈ ਡਾਕਟਰੀ ਸਹਾਇਤਾ ਦਾ ਪ੍ਰਬੰਧ ਨਹੀਂ ਸੀ, ਜਿਸ ਕਰਕੇ ਬੱਚੀਆਂ ਦੇ ਇਲਾਜ ਵਿਚ ਬਹੁਤ ਮੁਸ਼ਕਿਲਾਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ ਨਾਲ ਸੰਪਰਕ ਕੀਤਾ ਗਿਆ ਹੈ, ਜਿਨ੍ਹਾਂ ਨੇ ਇਸ ਮਾਮਲੇ ਵਿਚ ਡਾਕਟਰੀ ਸਹਾਇਤਾ ਦੇਣ ਅਤੇ ਵੈਨ ਦਾ ਪ੍ਰਬੰਧ ਕਰਨ ਦਾ ਵਿਸ਼ਵਾਸ ਦਿਵਾਇਆ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media