Wednesday, July 3, 2024

ਜ਼ਿਲ੍ਹੇ ਵਿੱਚ ਹੁਣ ਤੱਕ ਕਿਸਾਨਾਂ ਨੂੰ 363 ਕਰੋੜ ਦੀ ਕੀਤੀ ਅਦਾਇਗੀ – ਡੀ. ਸੀ

DC Sh. Varun Roojamਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 480372 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 363 ਕਰੋੜ ਰੁਪਏ ਜਾਰੀ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 94076 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 101167 ਮੀਟ੍ਰਿਕ ਟਨ, ਪਨਸਪ ਵੱਲੋਂ 111199 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 43569 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 61221 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 58395 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 10745 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ ਹੁਣ ਤੱਕ 107.46 ਕਰੋੜ, ਮਾਰਕਫੈਡ ਵੱਲੋਂ 85.68 ਕਰੋੜ, ਪਨਸਪ ਵੱਲੋਂ 56.71 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 44.78 ਕਰੋੜ, ਪੰਜਾਬ ਐਗਰੋ ਵੱਲੋਂ 42.21 ਕਰੋੜ ਅਤੇ ਐਫ. ਸੀ. ਆਈ ਵੱਲੋਂ 26.21 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply