Wednesday, July 3, 2024

ਭਰੂਣ ਹੱਤਿਆ ਖਿਲਾਫ਼ ਸੈਮੀਨਾਰ 3 ਮਈ ਨੂੰ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸਮਾਜ ਭਲਾਈ ਬੋਰਡ ਦੇ ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਲਾਕ ਹਰਸ਼ਾ ਛੀਨਾ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕਾ ਅਧੀਨ ਆਉਂਦੇ ਵਾਰਡ ਨੰਬਰ 59 ਵਿਚ ਪੈਂਦੇ ਚੌਧਰੀ ਫਾਰਮ ਐਂਡ ਰਿਜ਼ੋਰਟ ਵਿਖੇ 3 ਮਈ ਨੂੰ ਸਵੇਰੇ 10.30 ਵਜੇ ਭਰੂਣ ਹੱਤਿਆ ਖਿਲਾਫ਼ ਸੈਮੀਨਾਰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਲਾਕ ਹਰਸ਼ਾ ਛੀਨਾ ਮੈਡਮ ਦਵਿੰਦਰ ਕੌਰ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਵਰਿੰਦਰ ਕੌਰ ਥਾਂਦੀ ਹੋਣਗੇ। ਉਨ੍ਹਾਂ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਦੇ ਆਲ ਇੰਡੀਆ ਇੰਚਾਰਜ ਸ੍ਰੀ ਤਰੁਣ ਚੁੱਘ ਅਤੇ ਸਿਵਲ ਜੱਜ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਇਸ ਸੈਮੀਨਾਰ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply