Wednesday, July 3, 2024

ਨੌਜਵਾਨ 2017 ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਦੀ ਹੈਟ੍ਰਿਕ ਨੂੰ ਯਕੀਨੀ ਬਣਾਉਣ ਲਈ ਜੁੱਟ ਜਾਣ – ਗੋਲਡੀ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਿਸੇ ਵੀ ਦੇਸ਼, ਸੂਬੇ, ਕੌਮ ਜਾਂ ਪਾਰਟੀ ਨੂੰ ਤਰੱਕੀ ਦੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਵਿਚ ਨੌਜਵਾਨਾਂ ਦਾ ਮੋਹਰੀ ਰੋਲ ਹੁੰਦਾ ਹੈ ਅਤੇ ਇਸ ਗੱਲ ਨੂੰ ਮੁੱਖ ਰੱਖਦੇ ਹੋਏ ਡਿਪਟੀ ਮੁੱਖ-ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਨੇ ਪੜੇ-ਲਿਖੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿਚ ਲਗਭੱਗ ਸਵਾ ਲੱਖ ਨੌਕਰੀਆਂ ਮੁਹੱਈਆ ਕਰਵਾਉਣ ਦਾ ਇਤਿਹਾਸਿਕ ਫੈਸਲਾ ਕੀਤਾ ਹੈ ਤਾਂ ਕਿ ਪੰਜਾਬ ਦੇ ਨੌਜਵਾਨ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕਣ।
ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਉਹਨਾਂ ਨੁੰ ਮਿਲਣ ਆਏ ਨੌਜਵਾਨਾਂ ਦੇ ਇਕ ਵਫਦ ਨੂੰ ਸੰਬੋਧਨ ਕਰਦਿਆਂ ਕੀਤਾ।ਉਨਾਂ ਕਿਹਾ ਕਿ ਡਿਪਟੀ ਮੁੱਖ-ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਪਾਰਟੀ ਦੀ ਹਰ ਮੁਹਿੰਮ ਅਤੇ ਸੰਘਰਸ਼ ਵਿਚ ਨੌਜਵਾਨਾਂ ਨੇ ਹਮੇਸ਼ਾਂ ਵੱਧ-ਚੜ ਕੇ ਵਡਮੁੱਲਾ ਯੋਗਦਾਨ ਪਾਇਆ ਹੈ।ਇਸੇ ਤਰਾਂ ਨੌਜਵਾਨ ਅੱਜ ਤੋਂ ਹੀ ਆਮ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਹਿਤ ਅਤੇ ਸਮਾਜ ਭਲਾਈ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ-ਭਾਜਪਾ ਦੀ ਹੈਟ੍ਰਿਕ ਨੂੰ ਯਕੀਨੀ ਬਣਾਉਣ ਲਈ ਜੁੱਟ ਜਾਣ।
ਇਸ ਮੌਕੇ ਸੁਖਪਾਲ ਸਿੰਘ ਸੁਲਤਾਨਵਿੰਡ, ਸਰਬਜੋਤ ਸਿੰਘ ਸਾਬੀ, ਨਵਦੀਪ ਸਿੰਘ ਭੋਲੂ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਕੈਪਟਨ ਸਿੰਘ, ਅਤਿੰਦਰਪਾਲ ਸਿੰਘ, ਕਰਨਦੀਪ ਸਿੰਘ, ਹਰਪ੍ਰੀਤ ਸਿੰਘ ਗੋਗਨਾ, ਬਿਕਰਮ ਸਿੰਘ ਰਾਜਾ, ਅਮਨਦੀਪ ਸਿੰਘ, ਸ਼ੈਰੀ ਸਿੰਘ, ਨਰਿੰਦਰ ਸਿੰਘ ਮਨੀ, ਹਰਸ਼ਪ੍ਰੀਤ ਸਿੰਘ ਸੰਧੂ, ਅਵੀਪਾਲ ਸਿੰਘ, ਹਰਨੇਕ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ, ਅਰਵਿੰਦਰ ਸਿੰਘ, ਸਤਨਾਮ ਸਿੰਘ, ਹਰਵਿੰਦਰ ਸਿੰਘ ਸਮੇਤ ਅਕਾਲੀ ਵਰਕਰ ਹਾਜ਼ਿਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply