ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਵਾੜਾ ਰਣਜੀਤਪੁਰਾ ਜੀ.ਟੀ ਰੋਡ ਪੁਤਲੀਘਰ ਦੀ ਪ੍ਰਬੰਧਕੀ ਕਮੇਟੀ ਦੀ ਬੀਤੇ ਦਿਨੀ ਹੋਈ ਸਰਬ ਸੰਮਤੀ ਚੋਣ ਦੋਰਾਨ ਚੁਣੇ ਗਏ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦਾ ਸਨਮਾਨ 30 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਹੋਵੇਗਾ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਸਰਗਰਮ ਅਹੁਦੇਦਾਰ ਦਿਆਲ ਸਿੰਘ ਗੁਮਾਨਪੁਰਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਾਂ ਤੇ ਕਾਰ ਸੇਵਾ ਕਾਰਜ਼ਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਸਫਲਤਾਪੂਰਵਕ ਸਿਰੇ ਚੜਾਉਣ ਦੇ ਉਦੇਸ਼ ਨਾਲ ਬੀਤੇ ਵਰ੍ਹਿਆਂ ਵਾਂਗ ਇਸ ਵਾਰ ਵੀ ਇਹ ਚੋਣ ਸਰਬ ਸੰਮਤੀ ਨਾਲ ਸੰਪੰਨ ਹੋਈ। ਉਨ੍ਹਾਂ ਦੱਸਿਆ ਕਿ 30 ਅਪ੍ਰੈਲ ਨੂੰ ਚੁਣੇ ਗਏ ਅਹੁਦੇਦਾਰਾਂ ਦਾ ਰਸਮੀ ਐਲਾਨ ਕੀਤਾ ਜਾਵੇਗਾ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਨਵਾਜਿਆ ਜਾਵੇਗਾ ਤੇ ਬੀਤੇ ਵਰ੍ਹੇ ਦੀ ਕਾਰਜਸ਼ੈਲੀ ਦੀ ਸਮੀਖਿਆ ਵੀ ਕੀਤੀ ਜਾਵੇਗੀ ਤੇ ਅਗਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਵੀ ਤਿਆਰ ਕੀਤੀ ਜਾਵੇਗੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media