Tuesday, September 29, 2026

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

PPN2904201619ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਉਂਦਿਆ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚਾਨਣਾ ਪਾਇਆ।
ਕੌਂਸਲ ਧਾਰਮਿਕ ਮਾਮਲਿਆਂ ਦੇ ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਬਦਾਲ ਨੇ ਇਸ ਦੌਰਾਨ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਤੇ ਜਿਵੇਂ ਉਸਦੀ ਰਜ਼ਾ ਹੋਵੇ, ਨੂੰ ਕਬੂਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ: ਅਦਬਾਲ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਮੈਂਬਰ ਗੁਰਮਹਿੰਦਰ ਸਿੰਘ, ਪ੍ਰਿੰਸੀਪਲ ਜਗਦੀਸ਼ ਸਿੰਘ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ.ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰ: ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਕੌਂਸਲ ਦੇ ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply