Wednesday, July 3, 2024

ਪਹਿਲੀ ਤਰਜੀਹ ਪਠਾਨਕੋਟ ਦਾ ਵਿਕਾਸ ਕਰਵਾ ਕੇ ਹੋਰ ਅੱਗੇ ਲਿਜਾਣ ਦੀ- ਸ਼੍ਰੀਮਤੀ ਸੀਮਾ ਕੁਮਾਰੀ

PPN2904201623ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ਼੍ਰੀਮਤੀ ਸੀਮਾ ਕੁਮਾਰੀ ਵਿਧਾਇਕ ਹਲਕਾ ਭੋਆ ਦੇ ਮੁੱਖ ਪਾਰਲੀਮਾਨੀ ਸਕੱਤਰ ਬਣਨ ਉਪਰੰਤ ਜ਼ਿਲ੍ਹਾ ਪਠਾਨਕੋਟ ਵਿਖੇ ਆਉਣ ‘ਤੇ ਪੁਲੀਸ ਦੀ ਇੱਕ ਟੁੱਕੜੀ ਵੱਲੋਂ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ।
ਇਸ ਉਪਰੰਤ ਸ਼੍ਰੀਮਤੀ ਸੀਮਾ ਕੁਮਾਰੀ ਮੁੱਖ ਪਾਰਲੀਮਾਨੀ ਸਕੱਤਰ ਵੱਲੋਂ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਪਠਾਨਕੋਟ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਮੁੱਖ ਪਾਰਲੀਮਾਨੀ ਸਕੱਤਰ ਸੀਮਾ ਕੁਮਾਰੀ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਵਾਗਤ ਕੀਤਾ। ਸ਼੍ਰੀਮਤੀ ਸੀਮਾ ਕੁਮਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਜੋ ਮਾਣ ਸਤਿਕਾਰ ਦਿੱਤਾ ਗਿਆ ਹੈ, ਉਸ ਲਈ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਬਹੁਤ ਧੰਨਵਾਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਮੈਨੂੰ ਡਿਊਟੀ ਸੌਂਪੀ ਗਈ ਹੈ, ਮੈਂ ਉਸ ਨੂੰ ਨਿਭਾਉਣ ਦੀ ਪੂਰੀ ਕੋਸ਼ਿਸ਼ ਕਰਾਂਗੀ।ਉਨ੍ਹਾਂ ਕਿਹਾ ਕਿ ਮੇਰੀ ਇਹ ਪਹਿਲੀ ਤਰਜੀਹ ਹੋਵੇਗੀ ਕਿ ਮੈਂ ਪਠਾਨਕੋਟ ਦਾ ਵਿਕਾਸ ਕਰਵਾ ਕੇ ਹੋਰ ਅੱਗੇ ਲੈ ਕੇ ਜਾਵਾਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ, ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ, ਅਨਿਲ ਰਾਮਪਾਲ ਜ਼ਿਲ੍ਹਾ ਪ੍ਰਧਾਨ ਭਾਜਪਾ, ਵਿਨੋਦ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply