ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਵਿਦਿਆਰਥੀਆਂ ਦੀ ਕਲਾਸ ਐਕੀਵਿਟੀ ਕਰਵਾਈ ਗਈ।ਜਿਸ ਦੌਰਾਨ ਕੇ.ਜੀ ਅਤੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਦੀ ਤਸਵੀਰਾਂ ਵਿੱਚ ਰੰਗ ਭਰਨ ਦੀ ਪ੍ਰਤੀਯੋਗਤਾ ਕਰਵਾਈ ਗਈ। ਕੇ.ਜੀ ਜਮਾਤ ਦੇ ਵਿਦਿਆਰਥੀ ਅਜੇਪਾਲ ਸਿੰਘ ਨੇ ਪਹਿਲਾ ਇਨਾਮ ਹਾਸਲ ਕੀਤਾ ਦੂਜਾ ਸਥਾਨ ਅਵਿਖਾ ਨੇ ਹਾਸਲ ਕੀਤਾ ਤੀਜਾ ਸਥਾਨ ਗੁਰਮਿੱਤਰ ਸਿੰਘ ਨੇ ਸਹਿਜਪ੍ਰੀਤ ਸਿੰਘ ਨੇ ਦੂਜਾ ਅਤੇ ਰਾਜਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੀ ਜਮਾਤ ਦੇ ਵਿਦਿਆਰਥੀਆਂ ਦੀ ਕੈਲੀਗਰਾਫੀ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਕਰਨਦੀਪ ਸਿੰਘ, ਦੂਜਾ ਸਥਾਨ ਸਿਮਰਨਜੀਤ ਕੌਰ ਅਤੇ ਤੀਜਾ ਸਥਾਨ ਏਕਮਦੀਪ ਕੌਰ ਨੇ ਹਾਸਲ ਕੀਤਾ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਜੇਤੂ ਬੱਚਿਆਂ ਦੀ ਹੌਸਲਾ ਹਫਜਾਈ ਲਈ ਇਨਾਮ ਦਿਤੇ ਅਤੇ ਕਿਹਾ ਕਿ ਅਜਿਹੀਆਂ ਸਹਿ-ਕਿਰਿਆਂਵਾ ਬੱਚਿਆਂ ਅੰਦਰ ਹੌਸਲਾ ਅਤੇ ਵਿਸ਼ਵਾਸ ਪੈਦਾ ਕਰਨ ਵਿਚ ਕਾਰਗਰ ਸਾਬਿਤ ਹੁੰਦੀਆਂ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media