ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹੇ ਅੰਦਰ 29 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 37051 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 16107 ਮੀਟਰਿਕ ਟਨ, ਐਫ.ਸੀ.ਆਈ. ਨੇ 7198 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 5500 ਮੀਟਰਿਕ ਟਨ, ਪਨਸਪ 6328 ਮੀਟਰਿਕ ਟਨ, ਪੰਜਾਬ ਐਗਰੋ ਨੇ 1018 ਮੀਟ੍ਰਿਕ ਟਨ ਅਤੇ ਮਾਰਕਫੈਡ ਨੇ 900 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ 17092 ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਨਾ ਆਉਣ ਦੇਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media