Friday, July 5, 2024

ਸ਼ੋ੍ਮਣੀ ਕਮੇਟੀ ਨੇ ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਮਨਾਇਆ

PPN3004201621ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਸ. ਹਰੀ ਸਿੰਘ ਨਲੂਆ ਦੇ ਜੀਵਨ ‘ਤੇ ਰੌਸ਼ਨੀ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਸਿੱਖ ਰਾਜ ਦੇ ਥੰਮ ਅਤੇ ਅਦੁੱਤੀ ਜਰਨੈਲ ਸ. ਹਰੀ ਸਿੰਘ ਨਲੂਆ ਦਾ ਜਨਮ 1791 ਈ: ਨੂੰ ਗੁਜਰਾਂਵਾਲਾ ਨਿਵਾਸੀ ਸ. ਗੁਰਦਿਆਲ ਸਿੰਘ ਦੇ ਗ੍ਰਹਿ ਵਿਖੇ ਬੀਬੀ ਧਰਮ ਕੌਰ ਦੀ ਕੁੱਖੋਂ ਹੋਇਆ।ਉਨ੍ਹਾਂ ਕਿਹਾ ਕਿ ਸ. ਹਰੀ ਸਿੰਘ ਨਲੂਆ ਨੂੰ ਬਹਾਦਰੀ ਅਤੇ ਸ਼ਹਾਦਤ ਦੀ ਗੁੜ੍ਹਤੀ ਵਿਰਸੇ ਵਿੱਚ ਹੀ ਮਿਲੀ ਸੀ।ਉਨ੍ਹਾਂ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਸ. ਹਰੀ ਸਿੰਘ ਨਲੂਆ ਅਜਿਹੇ ਸੂਰਬੀਰ ਸਿੱਖ ਜਰਨੈਲ ਸਨ ਜਿਨ੍ਹਾਂ ਕਸ਼ਮੀਰ, ਪਿਸ਼ੌਰ ਤੇ ਲੱਦਾਖ ਦੀਆਂ ਜਿੱਤਾਂ ਵਿੱਚ ਅਹਿਮ ਭੂਮਿਕਾ ਨਿਭਾਉਂਦਿਆਂ ਖਾਲਸਾ ਬਹਾਦਰਾਂ ਵਿੱਚ ਸਵੈ-ਮਾਨ ਤੇ ਵਿਸ਼ਵਾਸ਼ ਪੈਦਾ ਕੀਤਾ।ਉਨ੍ਹਾਂ ਕਿਹਾ ਕਿ ਜਮਰੌਦ ਦੀ ਜੰਗ ਸਮੇਂ ਸ. ਹਰੀ ਸਿੰਘ ਨਲੂਆ ਨੇ ਦੁਸ਼ਮਣ ਪਠਾਣਾਂ ਦਾ ਬੜੀ ਬਹਾਦਰੀ ਨਾਲ ਟਾਕਰਾ ਕਰਦਿਆਂ ਅੰਤ ਸ਼ਹੀਦੀ ਦਾ ਜਾਮ ਪੀਤਾ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਮੁਤਾਬਿਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਗੁਰੂ ਸਾਹਿਬਾਨਾਂ ਤੇ ਭਗਤਾਂ ਦੇ ਜਨਮ ਅਤੇ ਸ਼ਹੀਦੀ ਦਿਹਾੜੇ ਮਨਾਏ ਜਾਂਦੇ ਹਨ, ਉਥੇ ਅੱਜ ਸਿੱਖ ਕੌਮ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਹੈ। ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਲਖਬੀਰ ਸਿੰਘ ਮੀਤ ਮੈਨੇਜਰ, ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply