Friday, July 5, 2024

5178 ਅਧਿਆਪਕ ਮਈ ਦਾ ਪਹਿਲਾ ਹਫਤਾ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਉਣਗੇ- ਰਾਜ ਕੁਮਾਰੀ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ)- 5178 ਮਾਸਟਰ ਕਾਡਰ ਯੂਨੀਅਨ ਪੰਜਾਬ ਨੇ ਸੰਘਰਸ਼ ਨੂੰ ਤੇਜ ਕਰਦੇ ਹੋਏ ਉੱਚ ਯੋਗਤਾ ਪ੍ਰਾਪਤ 5178 ਅਧਿਆਪਕਾਂ ਨੂੰ ਨਿਗੁਣੀ 6000ਫ਼-ਰੁਪੈ ਪ੍ਰਤੀ ਮਹੀਨਾ ਤਨਖਾਹ ਦੇਣ ਤੇ ਪੰਜਾਬ ਸਰਕਾਰ ਪ੍ਰਤੀ ਰੋਸ ਵਜੋਂ ਮਈ ਦਾ ਪਹਿਲਾ ਹਫਤਾ ਕਾਲੇ ਬਿੱਲੇ ਲਗਾ ਕੇ ਰੋਸ ਦਰਜ ਕਰਾਉਣ ਦਾ ਪ੍ਰੋਗਰਾਮ ਉਲੀਕਿਆ ਹੈ।ਜਿਸ ਦੇ ਤਹਿਤ ਪੰਜਾਬ ਦੇ ਦੂਰ-ਦੁਰਾਡੇ ਦੇ ਬੇਟ ਅਤੇ ਕੰਢੀ ਖੇਤਰਾਂ ਵਿੱਚ ਨਾਮਾਤਰ ਤਨਖਾਹਾਂ ਤੇ ਸੇਵਾ ਨਿਭਾਅ ਰਹੇ ਸੂਬੇ ਦੇ ਸਮੂਹ 5178 ਅਧਿਆਪਕ 2 ਤੋਂ 6 ਮਈ ਤੱਕ ਕਾਲੇ ਬਿੱਲੇ ਲਗਾ ਕੇ ਸਰਕਾਰ ਦੁਆਰਾ ਕੀਤੇ ਜਾ ਰਹੇ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਵਿਰੁੱਧ ਰੋਸ ਪ੍ਰਗਟ ਕਰਨਗੇ।ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਸ੍ਰੀਮਤੀ ਰਾਜ ਕੁੁੁਮਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਨਿਗੁਣੀਆਂ ਤਨਖਾਹਾਂ ਨਾਲ ਅਧਿਆਪਕ ਘਰਾਂ ਦਾ ਗੁਜਾਰਾ ਕਰਨਾ ਤਾਂ ਦੂਰ ਦੀ ਗੱਲ ਡਿਊਟੀ ਤੇ ਪਹੁੰਚਣ ਲਈ ਕਿਰਾਏ ਭਾੜੇ ਤੋਂ ਵੀ ਅਸਮਰੱਥ ਹੋ ਚੁੱਕੇ ਹਨ।ਇੰਨੀ ਘੱਟ ਤਨਖਾਹ ਤੇ ਲਗਭਗ 100 ਤੋਂ 150 ਕਿ.ਮੀ ਦੂਰ ਡਿਊਟੀ ਕਰ ਰਹੇ ਅਧਿਆਪਕਾਂ ਦੀ ਆਰਿਥਕ ਹਾਲਤ ਕਰਜਾਈਆਂ ਵਾਲੀ ਹੋ ਗਈ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਹ ਮਾਰੂ ਨੀਤੀਆਂ ਅਧਿਆਪਕਾਂ ਨੂੰ ਸੜਕਾਂ ਜਾਮ ਕਰਨ ਤੇ ਟੈਂਕੀਆਂ ਤੇ ਚੜਨ ਲਈ ਮਜਬੂਰ ਕਰ ਰਹੀਆਂ ਹਨ।ਉਨਾਂ ਕਿਹਾ ਕਿ ਸਰਕਾਰ ਵਲੋਂ ਬਰਾਬਰ ਯੋਗਤਾ ਤੇ ਬਰਾਬਰ ਅਹੁੱਦਿਆਂ ਵਾਲੇ 3442 ਅਧਿਆਪਕ ਰੈਗੂਲਰ ਕੀਤੇ ਜਾ ਚੁੱਕੇ ਹਨ ਅਤੇ ਨਵੀਂ ਅਧਿਆਪਕ ਭਰਤੀ ਵੀ ਰੈਗੂਲਰ ਕਰਨ ਦੇ ਇਸ਼ਿਤਿਹਾਰ ਜਾਰੀ ਹੋ ਚੁੱਕੇ ਹਨ।ਪਰ ਪਹਿਲਾਂ ਤੋਂ ਹੀ ਸੇਵਾ ਨਿਭਾਅ ਰਹੇ 5178 ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਾ ਦੇ ਕੇ ਬੇਇਨਸਾਫੀ ਕੀਤੀ ਜਾ ਰਹੀ ਹੈ ਜਦੋਂ ਕਿ ਇਹ ਅਧਿਆਪਕ ਰੈਗੂਲਰ ਹੋਣ ਦੀ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ।ਸਰਕਾਰ ਦੀ ਸ਼ੋਸ਼ਣ ਵਾਲੀ ਨੀਤੀ ਦੇ ਖਿਲਾਫ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੇ ਹਲਕਿਆਂ ਵਿੱਚ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਾਉਣ ਲਈ ਪਰਿਵਾਰਾਂ ਸਮੇਤ ਵੱਡੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply