Monday, July 8, 2024

ਮਜ਼ਦੂਰ ਦਿਵਸ ਮੌਕੇ ਡੀ.ਸੀ ਵੱਲੋਂ ਮਜਦੂਰਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਦੀ ਅਪੀਲ

PPN0105201607ਫਾਜ਼ਿਲਕਾ, 1 ਮਈ (ਵਨੀਤ ਅਰੋੜਾ) – ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਅੱਜ ਇੱਥੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਦਫ਼ਤਰ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਸਨ।ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ.ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਵਿਨੋਦ ਬਜਾਜ, ਵਾਈਸ ਚੇਅਰਮੈਨ ਸ਼੍ਰੀ ਗੁਰਪੀ੍ਰਤ ਸਿੰਘ ਲਵਲੀ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੁਭਾਸ਼ ਅਰੋੜਾ, ਡੀ.ਐਫ਼.ਐਸ.ਸੀ. ਸ਼੍ਰੀ ਹਿਮਾਂਸ਼ੂ ਕੁੱਕੜ, ਮਾਰਕੀਟ ਕਮੇਟੀ ਫਾਜ਼ਿਲਕਾ ਦੇ ਸਕੱਤਰ ਸ਼੍ਰੀ ਪ੍ਰੀਤ ਕੰਵਰ ਸਿੰਘ ਬਰਾੜ, ਮਾਰਕੀਟ ਕਮੇਟੀ ਅਬੋਹਰ ਦੇ ਸਕੱਤਰ ਸ੍ਰੀ ਸੁਲੋਧ ਬਿਸ਼ਨੋਈ, ਸ਼੍ਰੀ ਸੁਨੀਲ ਕੱਕੜ ਤੋਂ ਇਲਾਵਾ ਹੋਰ ਵੀ ਹਾਜਰ ਸਨ।
ਇਸ ਮੌਕੇ ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮਜ਼ਦੂਰ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਮਜ਼ਦੂਰ ਜਮਾਤ ਤੇ ਹੀ ਦੇਸ਼ ਦੀ ਆਰਥਿਕਤਾ ਟਿਕੀ ਹੋਈ ਹੈ।ਉਨ੍ਹਾਂ ਸਮਾਗਮ ਵਿਚ ਪਹੁੰਚੇ ਮਜ਼ਦੂਰ ਭਾਈਚਾਰੇ ਨੂੰ ਕਿਹਾ ਕਿ ਉਹ ਆਪਣੇ ਅਤੇ ਆਪਣੇ ਪਰਿਵਾਰ ਦੀ ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਤਵੱਜੋ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਵਿਚ 50 ਹਜ਼ਾਰ ਤੱਕ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾਇਆ ਜਾ ਸਕਦਾ ਹੈ ਅਤੇ ਦੁਰਘਟਨਾ ਵਿਚ ਮੌਤ ਹੋਣ ਦੀ ਸੂਰਤ ਵਿਚ 5 ਲੱਖ ਰੁਪਏ ਤੱਕ ਦਾ ਬੀਮਾ ਹੁੰਦਾ ਹੈ। ਉਨ੍ਹਾਂ ਸਮੂਹ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ ਆਪਣੇ ਨਾਮ ਰਜ਼ਿਸਟਰਡ ਕਰਵਾਉਣ। ਉਨ੍ਹਾਂ ਕਿਹਾ ਕਿ ਉਹ ਉਸਾਰੀ ਕਿਰਤੀਆਂ ਵਿਚ ਵੀ ਆਪਣਾ ਨਾਮ ਰਜ਼ਿਸਟਰਡ ਕਰਵਾਉਣ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਅਟੱਲ ਪੈਨਸ਼ਨ ਯੋਜਨਾ ਵਿਚ ਵੀ ਮਜ਼ਦੂਰਾਂ ਲਈ ਵਿਸ਼ੇਸ਼ ਸਹੂਲਤ ਦਿੱਤੀ ਗਈ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਵਿਸ਼ੇਸ਼ ਕੈਂਪ ਲਾ ਕੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਹਤ ਜਾਂਚ ਸਬੰਧੀ ਵੀ ਕੈਂਪ ਲਾਏ ਜਾਣਗੇ। ਇਸ ਮੌਕੇ ਪੱਲੇਦਾਰ ਯੂਨੀਅਨ ਦੇ ਸਮੂਹ ਮਜ਼ਦੂਰ ਹਾਜਰ ਸਨ। ਇਸ ਮੌਕੇ ਸਮਾਗਮ ਵਿਚ ਪਹੁੰਚੇ ਮਜ਼ਦੂਰਾਂ ਨੂੰ ਰਿਫੈਰਸ਼ਮੈਂਟ ਵੀ ਵੰਡੀ ਗਈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply