ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਵਾੜਾ ਰਣਜੀਤਪੁਰਾ ਦੀ ਪ੍ਰਬੰਧਕੀ ਕਮੇਟੀ ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਤੇ ਸੰਗਤਾਂ ਦੇ ਵਲੋਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਚੋਣ ਸਬੰਧੀ ਕੀਤੀ ਗਈ ਵਿਚਾਰ ਮੀਟਿੰਗ ਦੋਰਾਨ ਸਰਬ ਸੰਮਤੀ ਨਾਲ ਮੋਜੂਦਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਅਗਲੇ ਦੋ ਸਾਲਾਂ ਲਈ ਮੁੜ ਪ੍ਰਧਾਨ ਚੁਣ ਲਿਆ ਗਿਆ। ਨਵੇਂ ਚੁਣੇ ਪ੍ਰਧਾਨ ਨੂੰ ਨਵੇਂ ਕਮੇਟੀ ਮੈਂਬਰ ਅਤੇ ਅਹੁਦੇਦਾਰ ਚੁਣਨ ਦੇ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਵਲੋਂ ਸੁਰਜੀਤ ਸਿੰਘ ਗੋਰਾ ਨੂੰ ਸਕੱਤਰ, ਮਨਮੋਹਨ ਸਿੰਘ ਨੂੰ ਮੀਤ ਪ੍ਰਧਾਨ, ਦਿਆਲ ਸਿੰਘ ਗੁਮਾਨਪੁਰਾ ਨੂੰ ਕੈਸ਼ੀਅਰ ਚੁਣਿਆ ਗਿਆ ਹੈ ਜਦੋਂ ਕਿ ਮੈਂਬਰਾਂ ਦੇ ਵਿਚ ਚੇਅਰਮੈਨ ਜੋਗਿੰਦਰ ਸਿੰਘ, ਸਤਵਿੰਦਰਪਾਲ ਸਿੰਘ, ਸਤਵਿੰਦਰ ਸਿੰਘ, ਚੈਂਚਲ ਸਿੰਘ, ਦਵਿੰਦਰ ਸਿੰਘ, ਦਰਸ਼ਨ ਸਿੰਘ ਗੋਰਾ, ਗਰਮੀਤ ਸਿੰਘ, ਬੀਬੀ ਚਰਨਜੀਤ ਕੋਰ, ਬੀਬੀ ਪ੍ਰਿਤਪਾਲ ਕੋਰ, ਬੀਬੀ ਕੰਵਲਜੀਤ ਕੋਰ ਦੇ ਨਾਂ ਸ਼ਾਮਲ ਹਨ। ਇਸ ਮੋਕੇ ਨਵ-ਨਿਯੁਕਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਹੋਰ ਅਹੁਦੇਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਗੁਰਦੁਆਰਾ ਸਾਹਿਬ ਨਾਲ ਸਬੰਧਤ ਕਾਰ ਸੇਵਾ ਕਾਰਜਾਂ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਯਤਨਸ਼ੀਲ ਰਹੇ ਹਨ ਤੇ ਭਵਿੱਖ ਵਿਚ ਵੀ ਸੰਗਤਾਂ ਦੇ ਸਹਿਯੋਗ ਨਾਲ ਰਹਿਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਹਿਲੇ ਕਾਰਜਕਾਲ ਦੋਰਾਨ ਸਮੂਹਿਕ ਕਮੇਟੀ ਮੈਂਬਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁੰਬਦ ਬਣਾਉਣ, ਫਾਇਬਰ ਸ਼ੈਡ ਤੇ ਕਈ ਹੋਰ ਮੁਰੰਮਤ ਕਾਰ ਸੇਵਾ ਕਾਰਜ਼ਾਂ ਨੂੰ ਸੰਪੂਰਨਤਾ ਹਾਸਲ ਕਰਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਸੰਗਤਾਂ ਨੂੰ ਵਧ ਚੜ ਕੇ ਕਾਰ ਸੇਵਾ ਕਾਰਵਿਚ ਹਿੱਸਾ ਪਾਉਣ ਦੀ ਅਪੀਲ ਵੀ ਕੀਤੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media