Friday, July 5, 2024

ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਅਤੇ ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਕੀਤੀ ਜਾਵੇ- ਮਜੀਠੀਆ

PPN0105201612ਮੱਤੇਵਾਲ , 1 ਮਈ (ਜੋਗਿੰਦਰ ਸਿੰਘ ਮਾਣਾ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਕਿਰਸਾਨੀ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ। ਪੰਜਾਬ ਦੀ ਆਰਥਿਕਤਾ ਕਿਸਾਨੀ ‘ਤੇ ਨਿਰਭਰ ਹੈ ਕਿਸਾਨੀ ਨੂੰ ਪ੍ਰਫੁਲਿਤ ਕੀਤੇ ਬਿਨਾ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਸੰਭਵ ਨਹੀਂ, ਕਿਸਾਨਾਂ ਲਈ ਪਾਣੀ ਵੱਡੀ ਜ਼ਰੂਰਤ ਹੈ, ਜਿਸ ਨੂੰ ਸਮਝਦਿਆਂ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਐਸ ਵਾਈਐਲ ਨਹਿਰ ਦੀ ਉੱਸਾਰੀ ਖਤਮ ਕਰਦਿਆਂ ਇੱਕ ਵੀ ਬੂੰਦ ਪਾਣੀ ਬਾਹਰ ਨਾ ਜਾਣ ਦੇਣ ਦਾ ਇੱਕ ਵੱਡਾ ਇਤਿਹਾਸਕ ਫੈਸਲਾ ਲਿਆ ਹੈ।  ਸ: ਮਜੀਠੀਆ ਅੱਜ ਨਾਥ ਦੀ ਖੂਹੀ ਵਿਖੇ ਇੱਕ ਸਮਾਗਮ ਦੌਰਾਨ ਸੈਂਕੜੇ ਕਿਸਾਨਾਂ ਨੂੰ ਟਿਊਬਵੈੱਲ ਲਈ ਬਿਜਲੀ ਕੁਨੈਕਸ਼ਨ ਤਕਸੀਮ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਐਸ ਵਾਈ ਐਲ ਮੁੱਦੇ ‘ਤੇ ਅਰਵਿੰਦ ਕੇਜਰੀਵਾਲ ਵੱਲੋਂ ਦਿਖਾਈ ਗਈ ਨਾ ਦਿਆਨਤਦਾਰੀ ਨੂੰ ਪੰਜਾਬ ਦੇ ਕਿਸਾਨਾਂ ਦੇ ਪਿੱਠ ‘ਤੇ ਛੁਰਾ ਮਾਰਨਾ ਦੱਸਿਆ। ਉਹਨਾਂ ਕੇਜਰੀਵਾਲ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਧੋਖੇ ‘ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਕੁੱਝ ਲੋਕ ‘ਦੁਮੂੰਹੀ’ ਕਿਸਮ ਵਰਗੇ ਕਿਰਦਾਰ ਨਿਭਾਉਣ ਦੇ ਆਦੀ ਹਨ, ਜੋ ਪੰਜਾਬ ਵਿੱਚ ਕੁੱਝ ਕਹਿਣ ਆਉਂਦੇ ਹਨ ਤੇ ਦਿਲੀ ਵਿੱਚ ਸਖ਼ਤੀ ਨਾਲ ਪੰਜਾਬ ਦੀ ਮੁਖ਼ਾਲਫ਼ਤ ਕਰ ਰਹੇ ਹਨ। ਉਹਨਾਂ ਕਿਹਾ ਕਿ ਫਸਲਾਂ ਦਾ ਉਚਿਤ ਭਾਅ ਨਾ ਮਿਲਣ ਕਾਰਨ ਖੇਤੀਬਾੜੀ ਲਾਹੇਵੰਦ ਧੰਦਾ ਨਹੀਂ ਰਿਹਾ। ਉਹਨਾਂ ਕਿਸਾਨੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੇਣ ਅਤੇ 2006 ਦੌਰਾਨ ਸੌਂਪੀ ਗਈ ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਕਰਨ ਦੀ ਮੰਗ ਨੂੰ ਦੁਹਰਾਇਆ। ਪੰਜਾਬ ਦੇ ਕਿਸਾਨਾਂ ਸਿਰ ਭਾਰੀ ਹੁੰਦੀ ਜਾ ਰਹੀ ਕਰਜ਼ੇ ਦੀ ਪੰਡ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਨੇੜ ਭਵਿੱਖ ਵਿੱਚ ਕਿਸਾਨੀ ਨੂੰ ਕਰਜ਼ਾ ਮੁਕਤ ਕਰਨ ਲਈ ਠੋਸ ਕਦਮ ਚੁੱਕਣ ਜਾ ਰਹੀ ਹੈ, ਜਿਸ ਤਹਿਤ ਕਿਸੇ ਵੀ ਕਰਜ਼ਦਾਰ ਕਿਸਾਨ ਦੀ ਜ਼ਮੀਨ ਕੁਰਕ ਨਾ ਕੀਤੇ ਜਾ ਸਕਣਾ ਵੀ ਸ਼ਾਮਿਲ ਹੈ। ਉਹਨਾਂ ਕਿਸਾਨਾਂ ਨੂੰ 1. 25 ਲੱਖ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਲਈ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ: ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਤੇ ਅੱਗੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਵਧ ਤੋ ਵਧ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ।ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਸਰਕਾਰ ਵੱਲੋਂ ਕਿਸਾਨਾਂ ਨੂੰ ਟਿਊਬਵੈੱਲ ਲਈ ਫਰੀ ਬਿਜਲੀ ਦਿੱਤੀ ਗਈ।ਇੱਕ ਲੱਖ ਰੁਪਏ ਤਕ ਸਾਲਾਨਾ ਵਿਆਜ ਮੁਕਤ ਕਰਜ਼ਾ ਸਕੀਮ ਸ਼ੁਰੂ ਕਰਨ ਦੇ ਨਾਲ-ਨਾਲ 50 ਹਜ਼ਾਰ ਰੁਪਏ ਤਕ ਫਰੀ ਇਲਾਜ ਅਤੇ 5 ਲੱਖ ਤਕ ਬੀਮਾ ਯੋਜਨਾ ਲਾਗੂ ਕੀਤਾ ਗਿਆ। ਉਹਨਾਂ ਦੱਸਿਆ ਕਿ ਪਿੰਡਾਂ ਦੇ ਹਰੇਕ ਡੇਰੇ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਹੋ ਰਹੀ ਹੈ ਅਤੇ ਸਾਰੇ ਡੇਰਿਆਂ ਨੂੰ ਪੱਕੀਆਂ ਸੜਕਾਂ ਨਾਲ ਜੋੜਿਆ ਗਿਆ ਹੈ।ਉਹਨਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਸਰਕਾਰ ਕੋਲ ਫੰਡ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਸ. ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਸੁਖਵਿੰਦਰ ਸਿੰਘ ਗੋਲਡੀ, ਬਾਡਰ ਜ਼ੋਨ ਦੇ ਚੀਫ਼ ਇੰਜੀਨੀਅਰ ਜਗਜੀਤ ਸਿੰਘ ਸੁੱਚੂ, ਪ੍ਰਦੀਪ ਸੈਣੀ, ਮਨਿੰਦਰਪਾਲ ਸਿੰਘ ਐਸ ਈ, ਮੀਡੀਆ ਸਲਾਹਕਾਰ ਪ੍ਰੋ. ਸਰਚਾਂਦ ਸਿੰਘ, ਐਮ ਡੀ ਸਹਿਕਾਰੀ ਬੈਂਕ ਸੁਖਵਿੰਦਰ ਸਿੰਘ ਗਿੱਲ, ਕੁਲਵਿੰਦਰ ਸਿੰਘ ਧਾਰੀਵਾਲ, ਕੈਪਟਨ ਰੰਧਾਵਾ, ਬਾਬਾ ਚਰਨ ਸਿੰਘ, ਚੇਅਰਮੈਨ ਗੁਰਜਿੰਦਰ ਸਿੰਘ ਢਪਈਆਂ, ਬਲਵਿੰਦਰ ਸਿੰਘ ਬਲੋਵਾਲੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਰਵਣ ਸਿੰਘ ਰਾਮਦਿਵਾਲੀ, ਡਾ: ਤਰਸੇਮ ਸਿੰਘ ਸਿਆਲਕਾ, ਸੁਰਿੰਦਰ ਸਿੰਘ ਅਰਜਨਮਾਂਗਾ, ਚੇਅਰਮੈਨ ਮਨਜੀਤ ਸਿੰਘ, ਜਥੇਦਾਰ ਕਸ਼ਮੀਰ ਸਿੰਘ, ਸਰਪੰਚ ਦਿਲਬਾਗ ਸਿੰਘ ਕਲੇਰ, ਸਰਪੰਚ ਮੇਜਰ ਸਿੰਘ ਚੰਨਣਕੇ, ਸਰਪੰਚ ਨਵਜੀਤ ਸਿੰਘ ਤਨੇਲ, ਸਰਪੰਚ ਗੁਰਪਾਲ ਸਿੰਘ ਪੁਰਾਣਾ ਤਨੇਲ, ਸਰਪੰਚ ਕਸ਼ਮੀਰ ਸਿੰਘ ਬੋਪਾਰਾਏ, ਸਰਪੰਚ ਕਿਰਪਾਲ ਸਿੰਘ ਰਾਮਦਿਵਾਲੀ, ਸਰਪੰਚ ਇੰਦਰ ਸਿੰਘ ਉਦੋਕੇ ਕਲਾਂ, ਸਰਪੰਚ ਸੰਦੀਪ ਸਿੰਘ, ਸਰਪੰਚ ਸਤੀਸ਼ ਕੁਮਾਰ ਰੂਪੋਵਾਲੀ ਆਦਿ ਵੀ ਮੌਜੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply