Friday, July 5, 2024

ਸਿੱਖ ਨੌਜਵਾਨਾਂ ਦੇ ਕਕਾਰ ਲੁਹਾਏ ਜਾਣ ਦੀ ਲੋਧੀਨੰਗਲ ਵੱਲੋਂ ਸਖਤ ਨਿਖੇਧੀ

PPN0205201604ਬਟਾਲਾ, 2 ਮਈ (ਨਰਿੰਦਰ ਬਰਨਾਲ)-ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਬੀਤੇ ਕੱਲ ਅੰਬਾਲਾ ਵਿਖੇ ਪਟਵਾਰੀਆਂ ਦੀ ਪ੍ਰੀਖਿਆ ਮੌਕੇ ਸਿੱਖ ਨੌਜਵਾਨਾਂ ਦੇ ਧਾਰਮਿਕ ਕਕਾਰ ਉਤਾਰੇ ਜਾਣ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ।ਇਸ ਘਟਨਾ ‘ਤੇ ਡੂੰਘੀ ਚਿੰਤਾ ਦਾ ਇਜ਼ਹਾਰ ਕਰਦਿਆਂ ਸ. ਲੋਧੀਨੰਗਲ ਨੇ ਇਸਨੂੰ ਅੱਤ-ਮੰਦਭਾਗੀ ਅਤੇ ਸਿੱਖਾਂ ਦੀ ਧਾਰਮਿਕ ਅਜ਼ਾਦੀ ‘ਤੇ ਹਮਲਾ ਦੱਸਿਆ ਹੈ।  ਬਟਾਲਾ ਤੋਂ ਜਾਰੀ ਇੱਕ ਪ੍ਰੈਸ ਬਿਆਨ ‘ਚ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਪੂਰਨ ਧਾਰਮਿਕ ਅਜ਼ਾਦੀ ਦਿੰਦਾ ਹੈ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਦੇਸ਼ ਭਗਤ ਸਿੱਖ ਕੌਮ ਨੂੰ ਆਪਣੇ ਹੀ ਦੇਸ਼ ‘ਚ ਅਜਿਹੀ ਧੱਕੇਸ਼ਾਹੀ ਸਹਿਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਅਤੇ ਕੇਂਦਰ ਵਿੱਚਲੀ ਮੋਦੀ ਸਰਕਾਰ ਦਾ ਇਹ ਫਰਜ ਬਣਦਾ ਹੈ ਕਿ ਉਹ ਅਜਿਹੀਆਂ ਘਟਨਾਵਾਂ ਉੱਪਰ ਸਖਤੀ ਨਾਲ ਲਗਾਮ ਲਗਾਉਣ। ਸ. ਲੋਧੀਨੰਗਲ ਨੇ ਕਿਹਾ ਕਿ ਸਿੱਖ ਭਾਈਚਾਰਾ ਤਾਂ ਸਗੋਂ ਕੇਂਦਰ ਸਰਕਾਰ ਕੋਲੋਂ ਇਹ ਤਵੱਜੋ ਰੱਖਦਾ ਹੈ ਕਿ ਵਿਦੇਸ਼ਾਂ ‘ਚ ਸਿੱਖਾਂ ਦੀ ਪਛਾਣ ਅਤੇ ਧਾਰਮਿਕ ਅਜ਼ਾਦੀ ਨਾਲ ਜੁੜੇ ਮਸਲਿਆਂ ਦੀ ਪੈਰਵਾਈ ਕਰੇ, ਪਰ ਅੰਬਾਲਾ ਵਰਗੀਆਂ ਘਟਨਾਵਾਂ ਦੇਸ਼ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਲਗਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਗਣਤੰਤਰ ਦਿਵਸ ਪਰੇਡ ‘ਚ ਸ਼ਾਨਾਮੱਤੀ ਤੇ ਗੌਰਵਮਈ ਇਤਿਹਾਸ ਵਾਲੀ ਸਿੱਖ ਰੈਜੀਮੈਂਟ ਨੂੰ ਬਾਹਰ ਰੱਖ ਕੇ ਸਿੱਖ ਕੌਮ ਨਾਲ ਵਿਤਕਰਾ ਕੀਤਾ ਗਿਆ ਸੀ ਅਤੇ ਹੁਣ ਹਰਿਆਣਾ ‘ਚ ਸਿੱਖ ਨੌਜਵਾਨਾਂ ਦੇ ਕਕਾਰ ਲੁਹਾਅ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ।
ਸ. ਲਖਬੀਰ ਸਿੰਘ ਲੋਧੀਨੰਗਲ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਬਾਲਾ ਘਟਨਾ ‘ਚ ਸ਼ਾਮਲ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਾ ਵਾਪਰਨ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply