ਬਠਿੰਡਾ, 2 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅੱਤ ਦੀ ਪੈ ਰਹੀ ਗਰਮੀ ਤੋਂ ਲੌਕਾ ਨੂੰ ਰਾਹਤ ਪਹੁੰਚਾਉਣ ਦੇ ਲਈ ਸਮਾਜ ਸੇਵੀ ਸੰਸਥਾ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੁਆਰਾ ਦਾਣਾ ਮੰਡੀ ਰੋਡ ਸਥਿਤ ਸ਼ਹੀਦ ਜਰਨੈਲ ਸਿੰਘ ਪਾਰਕ ਦੇ ਬਾਹਰ ਸਵ: ਨੰਦ ਕਿਸੌਰ ਗਰਗ ਦੀ ਬਰਸੀ ਮੌਕੇ ਠੰਡੇ ਪਾਣੀ ਦੀ ਟੈਂਕੀ ਲਗਾਈ। ਸੰਸਥਾ ਦੇ ਪ੍ਰਧਾਨ ਅਵਤਾਰ ਸਿੰਘ ਗੌਗਾ ਨੇ ਦੱਸਿਆ ਕਿ ਦਾਨੀ ਪਰਿਵਾਰ ਵੱਲੋਂ ਹਰ ਮਹੀਨੇ ਠੰਡਾ ਆਰ.ਓ ਦਾ ਪਾਣੀ ਪਾਉਣ ਅਤੇ ਬਰਫ਼ ਲਈ 3000 ਰੁਪਏ ਦੀ ਰਾਸ਼ੀ ਵੀ ਭੇਂਟ ਕੀਤੀ ਗਈ। ਉਹਨਾ ਦੱਸਿਆ ਕਿ ਇਸ ਰੋਡ ਤੇ ਪਾਣੀ ਦੀ ਟੈਂਕੀ ਲੱਗਣ ਕਾਰਨ ਜਿਆਦਾਤਰ ਲੌਕਾਂ ਨੂੰ ਰਾਹਤ ਮਿਲੀ ਹੈ। ਇਸ ਮੌਕੇ ਤੇ ਮਹਿੰਦਰ ਸਿੰਘ, ਗੁਰਮੁੱਖ ਸਿੰਘ, ਪੂਰਨ ਸਿੰਘ, ਅਵਤਾਰ ਸਿੰਘ ਦਾਰਾ ਤੇ ਪ੍ਰੈਸ ਸਕੱਤਰ ਪ੍ਰੀਤਪਾਲ ਸਿੰਘ ਮੌਜੂਦ ਸਨ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media