ਬਠਿੰਡਾ, 2 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਇਤਿਹਾਸਕ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸ਼ਾਮ ਦੇ ਧਾਰਮਿਕ ਦੀਵਾਨ ਭਾਈ ਘਨ੍ਹਈਆ ਜੀ ਸੇਵਕ ਜੱਥੇ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰਸੱਟ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਰਾਤ ਦੇਰ ਤੱਕ ਗੁਰਮਤਿ ਵੀਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਤੋਂ ਪਹਿਲਾਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰਸੱਟ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰਾਗੀ ਜੱਥੇ ਭਾਈ ਨਰਿੰਦਰ ਸਿੰਘ ਵਲੋਂ ਸਬਦ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ ਗਿਆ।ਸਟੇਜ ਦੀ ਸੇਵਾ ਭਾਈ ਗੁਰਦਰਸ਼ਨ ਸਿੰਘ ਉਸਤਾਦ ਭਾਈ ਰਣਜੀਤ ਸਿੰਘ ਅਖਾੜਾ ਵਲੋਂ ਨਿਭਾਈ ਗਈ।ਭਾਈ ਗੁਰਇਕਬਾਲ ਸਿੰਘ ਦਾ ਸਨਮਾਨ ਸੰਗਤਾਂ ਵਲੋਂ ਕੀਤਾ ਗਿਆ।ਜਿਨ੍ਹਾਂ ਵਿਚ ਸੇਵਕ ਜੱਥੇ ਦੇ ਪ੍ਰਧਾਨ ਭਾਈ ਸੁਖਬੀਰ ਸਿੰਘ ਬਿੱਟੂ, ਭਾਈ ਗੁਰਮੀਤ ਸਿੰਘ ਦਵਾਈਆਂ ਵਾਲੇ, ਮੈਨੇਜਰ ਭਾਈ ਸੁਮੇਰ ਸਿੰਘ ਤੋਂ ਇਲਾਵਾ ਪਤਵੰਤੇ ਸੱਜਣ ਹਾਜ਼ਰ ਸਨ।ਅੰਤ ਵਿਚ ਅਰਦਾਸ ਉਪਰੰਤ ਗੁਰੁ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media