Friday, July 5, 2024

ਸਾਂਝ ਕੇਂਦਰ ਵੱਲੋਂ ਸਕੂਲਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

PPN0205201609ਸੰਦੌੜ, 2 ਮਈ (ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਖੁਰਦ ਅਤੇ ਸਰਕਾਰੀ ਮਿਡਲ ਸਕੂਲ ਸ਼ੇਰਗੜ ਚੀਮਾ ਵਿਖੇ ਜਿਲ੍ਹਾ ਪੁਲੀਸ ਮੁਖੀ ਪ੍ਰਿਤਪਾਲ ਸਿੰਘ ਥਿੰਦ ਦੇ ਆਦੇਸਾਂ ਤੇ ਸਬ ਡਵੀਜਨ ਸਾਂਝ ਕੇਂਦਰ ਮਾਲੇਰਕੋਟਲਾ ਵੱਲੋਂ ਔਰਤਾਂ ਵਿਰੁੱਧ ਅਪਰਾਧਾਂ , ਕਾਨੂੰਨ ਵਿਚ ਹੋਏ ਬਦਲਾਅ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ।ਜਿਲਾ ਕਮਿਊਨਟੀ ਪੁਲੀਸ ਅਫਸਰ ਮਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਲਗਾਏ ਕੈਂਪ ਵਿਚ ਸਾਂਝ ਕੇਂਦਰ ਦੇ ਇੰਚਾਰਜ ਏਐਸਈ ਰਣਧੀਰ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣ ਦੀ ਸਲਾਹ ਦਿੱਤੀ।ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਸਮਾਜ ਵਿਚ ਵੱਧ ਰਹੇ ਅਪਰਾਧ ਚਿੰਤਾ ਦਾ ਵਿਸਾ ਹਨ ਅਤੇ ਨਸ਼ਿਆਂ ਦੇ ਵਧੇ ਪਾਸਰੇ ਕਾਰਣ ਹੀ ਅਪਰਾਧਾਂ ਵਿਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ।ਸ੍ਰੀ ਰਣਧੀਰ ਸਿੰਘ ਨੇ ਕਿਹਾ ਕਿ ਭਾਵੇਂ ਕਿ ਸਰਕਾਰ ਆਪਣੇ ਪੱਧਰ ਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਪਰ ਇਸ ਭੈੜੀ ਲਾਹਨਤ ਨੂੰ ਖਤਮ ਕਰਨ ਲਈ ਸਮਾਜ ਨੂੰ ਇਕਜੁੱਟ ਹੋਣ ਦੀ ਲੋੜ ਹੈ।ਉਨ੍ਹਾਂ ਔਰਤਾਂ ਤੇ ਹੋ ਰਹੇ ਜੁਲਮਾਂ ਬਾਰੇ ਵੀ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ।ਇਸ ਮੌਕੇ ਮਾਸਟਰ ਭਰਪੂਰ ਸਿੰਘ ਚੀਮਾ, ਮੈਡਮ ਸੁਸੀਲ ਸਿੰਗਲਾ ਖੁਰਦ, ਮਾਸਟਰ ਸੁਖਬੀਰ ਸਿੰਘ, ਬੇਅੰਤ ਦਾਸ, ਹੌਲਦਾਰ ਹਰਪ੍ਰੀਤ ਸਿੰਘ, ਕਾਂਸਟੇਬਲ ਅਮਨਦੀਪ ਸਿੰਘ ਥਾਣਾ ਸੰਦੌੜ, ਮਾਸਟਰ ਕੁਲਦੀਪ ਸਿੰਘ ਖੁਰਦ ਆਦਿ ਹਾਜਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply